ਹਰਿਆਣਾ ਨੇ ਕਿਸਾਨਾਂ ਨੂੰ ਬਿਨ੍ਹਾਂ ਟਰੈਕਟਰ-ਟਰਾਲੀ ਦਿੱਲੀ ਜਾਣ ਦੀ ਕੀਤੀ ਅਪੀਲ
ਪਟਿਆਲਾ, 21 ਅਗਸਤ: ਪਿਛਲੇ ਕਰੀਬ 6 ਮਹੀਨਿਆਂ ਤੋਂ ਦਿੱਲੀ ਜਾਣ ਲਈ ਹਰਿਆਣਾ ਦੇ ਬਾਰਡਰਾਂ (ਸ਼ੰਭੂ ਤੇ ਖਨੌਰੀ ਆਦਿ) ਉਪਰ ਬੈਠੇ ਕਿਸਾਨਾਂ ਨਾਲ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਪਹਿਲੀ ਮੀਟਿੰਗ ਫ਼ਿਲਹਾਲ ਬੇਸਿੱਟਾ ਰਹੀ ਹੈ। ਇਸ ਮੀਟਿੰਗ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਤੋਂ ਇਲਾਵਾ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਦੋਨੋਂ ਉੱਚ ਅਧਿਕਾਰੀ ਹਾਜ਼ਰ ਸਨ। ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਵੀ ਮੀਟਿੰਗ ਵਿਚ ਪੁੱਜੇ ਹੋਏ ਸਨ। ਹਰਿਆਣਾ ਸਰਕਾਰ ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ਸਮੇਤ ਦਿੱਲੀ ਜਾਣ ਦੀ ਇਜ਼ਾਜਤ ਦੇਣ ਤੋਂ ਇੰਨਕਾਰ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
ਸੂਚਨਾ ਮੁਤਾਬਕ ਪੁਲਿਸ ਅਧਿਕਾਰੀਆਂ ਨੇ ਕਿਸਾਨ ਆਗੂਆਂ ਦਿੱਲੀ ਲਈ ਬਿਨ੍ਹਾਂ ਟਰੈਕਟਰ ਟਰਾਲੀ ਤੋਂ ਜਾਣ ਦਾ ਸੱਦਾ ਦਿੱਤਾ ਹੈ, ਜਿਸਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ‘‘ ਟਰਾਲੀ ਕਿਸਾਨ ਦਾ ਘਰ ਹੈ ਕਿਉਂਕਿ ਇਸਦੇ ਵਿਚ ਉਹ ਰਾਸ਼ਨ ਲਿਜਾਣਗੇ ਤੇ ਨਾਲ ਹੀ ਬਾਰਸ਼ ਤੇ ਹੋਰ ਕੁਦਰਤੀ ਆਫ਼ਤਾਂ ਤੋਂ ਬਚਣ ਲਈ ਇਸਦੀ ਜਰੂਰਤ ਹੈ। ’’ ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੰਘੀ 10 ਜੁਲਾਈ ਨੂੰ ਸੁਣਾਏ ਇੱਕ ਫੈਸਲੇ ਵਿਚ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਵਿਚ ਸ਼ੰਭੂ ਬਾਰਡਰ ਖੋਲਣ ਦੇ ਹੁਕਮ ਦਿੱਤੇ ਸਨ, ਜਿਸਦੇ ਖਿਲਾਫ਼ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। ਸੁਪਰੀਮ ਕੋਰਟ ਨੇ ਆਸ਼ੰਕ ਤੌਰ ‘ਤੇ ਇਸ ਬਾਰਡਰ ਨੂੰ ਖੋਲਣ ਅਤੇ ਨਾਲ ਹੀ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ ਦਿੱਤਾ ਸੀ। ਜਿਸਤੋਂ ਬਾਅਦ ਇਹ ਮੀਟਿੰਗ ਹੋਈ ਸੀ। ਅੱਜ ਦੀ ਮੀਟਿੰਗ ਤੋਂ ਬਾਅਦ ਸੰਭਾਵਨਾ ਹੈ ਕਿ ਸ਼ੰਭੂ ਬਾਰਡਰ ਹਾਲੇ ਜਲਦੀ ਖੁੱਲ ਨਹੀਂ ਸਕੇਗਾ।
Share the post "ਸ਼ੰਭੂ ਬਾਰਡਰ ਨੂੰ ਖੋਲਣ ਸਬੰਧੀ ਕਿਸਾਨਾਂ ਤੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਰਹੀ ਬੇਸਿੱਟਾ"