ਭਾਜਪਾ ਐਮ.ਪੀ ਕੰਗਨਾ ਰਣੌਤ ਵਿਰੁਧ ਧਾਰਾ 295 ਏ ਤਹਿਤ ਪਰਚਾ ਹੋਵੇ ਦਰਜ਼: ਸੁਖਬੀਰ ਬਾਦਲ

Date:

spot_img

ਬਾਗੀ ਅਕਾਲੀ ’ਤੇ ਬੋਲਿਆ ਵੱਡਾ ਹਮਲਾ,ਕਿਹਾ ਨਾਗਪੁਰ ਤੋਂ ਲੈ ਰਹੇ ਹਨ ਨਿਰਦੇਸ਼
ਗਿੱਦੜਬਾਹਾ, 21 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਲਮੀ ਅਦਾਕਾਰਾ ਕਮ ਭਾਜਪਾ ਦੀ ਐਮ ਪੀ ਕੰਗਣਾ ਰਣੌਤ ਵੱਲੋਂ ਫਿਲਮ ’ਐਮਰਜੰਸੀ’ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਸਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਉਹ ਜਾਣ ਬੁੱਝ ਕੇ ਦੇਸ਼ ਭਗਤ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾ ਰਹੀ ਹੈ ਤਾਂ ਜੋ ਦੇਸ਼ ਵਿਚ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਉਸਦੀ ਪੂਰੀ ਮਦਦ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਪੱਛਮੀ ਬੰਗਾਲ ਵਿਚ ਮੈਡੀਕਲ ਵਿਦਿਆਰਥਣ ਨਾਲ ਜ਼ਬਰ ਜਨਾਹ ਮਗਰੋਂ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇ।

ਸ਼ੰਭੂ ਬਾਰਡਰ ਨੂੰ ਖੋਲਣ ਸਬੰਧੀ ਕਿਸਾਨਾਂ ਤੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਰਹੀ ਬੇਸਿੱਟਾ

ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਆਰ ਐਸ ਐਸ ਅਤੇ ਦਿੱਲੀ ਤੋਂ ਭਾਜਪਾ ਹਾਈ ਕਮਾਂਡ ਤੋਂ ਹੁਕਮ ਲੈ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਦਾ ਇਕਲੌਤਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਇਹਨਾਂ ਨੂੰ ਪੰਜਾਬ ਵਿਚ ਕੋਈ ਵੇਖ ਕੇ ਰਾਜ਼ੀ ਨਹੀਂ ਹੈ। ਇਸਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮੌਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਇਹ ਵੀ ਚਾਹੁੰਦੇ ਹਨ ਕਿ ਆਪ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲਏ 85 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਸਮੇਤ ਸੂਬੇ ਸਿਰ ਨਿੱਤ ਵੱਧ ਰਹੇ ਕਰਜ਼ੇ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇ।

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਵਿਅਕਤੀ ਕਾਬੂ

ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੰਜਾਬ ਵਿਚ ਕੋਈ ਨਵਾਂ ਨਿਵੇਸ਼ ਵੀ ਨਹੀਂ ਆ ਰਿਹਾ ਤੇ ਘਰੇਲੂ ਉਦਮੀਆਂ ਨੇ ਪਿਛਲੇ ਸਮੇਂ ਦੌਰਾਨ 22000 ਕਰੋੜ ਰੁਪਏ ਦਾ ਨਿਵੇਸ਼ ਗੁਆਂਢੀ ਰਾਜਾਂ ਵਿਚ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਸਰਕਾਰ ਨੇ ਕਿਸਾਨਾਂ ਤੋਂ ਵਾਜਬ ਕੀਮਤਾਂ ’ਤੇ ਜ਼ਮੀਨ ਐਕਵਾਇਰ ਕਰਨ ਵਿਚ ਨਾਕਾਮ ਰਹਿ ਕੇ ਪੰਜਾਬੀਆਂ ਨੂੰ ਨਾਕਾਮ ਕੀਤਾ ਹੈ, ਉਸਦੇ ਨਤੀਜੇ ਵਜੋਂ 3263 ਕਰੋੜ ਰੁਪਏ ਦੇ ਤਿੰਨ ਐਨ ਐਚ ਏ ਆਈ ਪ੍ਰਾਜੈਕਟ ਰੱਦ ਹੋ ਗਏ ਹਨ ਅਤੇ 14288 ਕਰੋੜ ਰੁਪਏ ਦੇ ਪ੍ਰਾਜੈਕਟ ਹੋਰ ਰੱਦ ਹੋਣ ਦੇ ਰਾਹ ਪਏ ਹਨ। ਸ: ਬਾਦਲ ਨੇ ਕਿਹਾ ਕਿ ਵਿਧਾਇਕ ਵੀ ਨਸ਼ਾ ਤਸਕਰੀ ਨੂੰ ਹੱਲ ਕਰਨ ਵਿਚ ਮੁੱਖ ਮੰਤਰੀ ਦੀ ਨਾਕਾਮੀ ’ਤੇ ਚਰਚਾ ਕਰਨੀ ਚਾਹੁੰਦੇ ਹਨ ਕਿਉਂਕਿ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਨਸ਼ਾ ਚਾਰ ਹਫਤਿਆਂ ਵਿਚ ਖਤਮ ਹੋ ਜਾਵੇਗਾ, ਫਿਰ ਤਿੰਨ ਮਹੀਨੇ ਤੇ ਫਿਰ ਨਸ਼ਾ ਖਤਮ ਕਰਨ ਲਈ ਇਕ ਸਾਲ ਦੀ ਮਿਆਦ ਦੇ ਦਿੱਤੀ ਗਈ। ਉਹਨਾਂਕਿਹਾ ਕਿ ਵਿਧਾਇਕ ਆਪੋ ਆਪਣੇ ਹਲਕੇ ਦੇ ਮਸਲੇ ਵੀ ਚੁੱਕਣਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਇਸ ਵਾਸਤੇ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

FM Harpal Singh Cheema ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

👉ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ...

ਮਾਨਸਾ ‘ਚ 29 ਸਾਲਾਂ ਨੌਜਵਾਨ ਦਾ ਕੀਤਾ ਕ*ਤ*ਲ

Mansa News: Mansa ਜ਼ਿਲ੍ਹੇ ਦੇ ਪਿੰਡ ਦਰਿਆਪੁਰ ਖੁਰਦ ਦੇ...

ਸਬ ਇੰਸਪੈਕਟਰ ਸਮੇਤ ਪੰਜ ਪੁਲਿਸ ਮੁਲਾਜਮ ਮੁਅੱਤਲ, ਜਾਣੋਂ ਮਾਮਲਾ

Chandigarh News: ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 11 ਦੇ...