ਬਠਿੰਡਾ, 23 ਅਗਸਤ: ਸੰਸਾਰ ਪ੍ਰਸਿੱਧ ਲੇਖਿਕਾ ਅਰੂੰਧਤੀ ਰਾਏ ਅਤੇ ਕਸ਼ਮੀਰ ਦੀ ਕੇਂਦਰੀ ਯੂਨੀਵਰਸਿਟੀ ਦੇ ਪ੍ਰੋ ਸ਼ੇਖ ਸ਼ੌਕਤ ਹੁਸੈਨ ਖਿਲਾਫ 14 ਸਾਲ ਪਹਿਲਾਂ ਦਿੱਤੇ ਭਾਸ਼ਣਾਂ ਕਰਕੇ ਯੂਏਪੀਏ ਕਾਲੇ ਕਾਨੂੰਨ ਅਧੀਨ ਮੁਕਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ ਨੂੰ ਰੱਦ ਕਰਾਉਣ ਅਤੇ ਤਿੰਨ ਨਵੇਂ ਅਪਰਾਧਿਕ ਕਨੂੰਨਾਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਅੱਗੇ ਵਧਾਉਣ ਲਈ ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਤਰਕਸ਼ੀਲ ਸੋਸਾਇਟੀ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ ਵਿਖੇ ਜਨਤਕ-ਜਮਹੂਰੀ ਜਥੇਬੰਦੀਆਂ ਵੱਲੋਂ 14 ਸਤੰਬਰ (ਸ਼ਨੀਵਾਰ) ਨੂੰ 11 ਵਜੇ ਟੀਚਰਜ਼ ਹੋਮ ਵਿਖੇ ਕਨਵੈਂਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈੱਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਦੱਸਿਆ ਕਿ ਇਸ ਕਨਵੈਂਸ਼ਨ ਦੇ ਦੋ ਬੁਲਾਰੇ ਹੋਣਗੇ, ਸੋਸ਼ਲ ਐਕਟੀਵਿਸਟ ਅਤੇ ਟਰੈਡ ਯੂਨੀਅਨ ਲੀਡਰ ਸ਼ਿਵਾਨੀ ਕੌਂਸਲ ਅਰੂੰਧਤੀ ਰਾਏ ਤੇ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਦੇ ਕੇਸ ਤੋਂ ਇਲਾਵਾ,ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਤੇ ਹੋਰ ਜਮਹੂਰੀ ਹੱਕਾਂ ਸਬੰਧੀ ਆਪਣੇ ਵਿਚਾਰ ਰੱਖਣਗੇ,
ਹਰਿਆਣਾ ’ਚ ਹੁਣ ‘ਚੋਟਾਲੇ’ ਦੇ ਦੂਜੇ ਪੁੱਤਰ ਦੀ ਪਾਰਟੀ ਦੇ MLA ਵੀ ਇੱਕ-ਇੱਕ ਕਰਕੇ ਸਾਥ ਛੱਡਣ ਲੱਗੇ
ਜਦ ਕਿ ਅਮਨਦੀਪ ਕੌਰ ਐਡਵੋਕੇਟ ਪੰਜਾਬ ਹਰਿਆਣਾ ਹਾਈਕੋਰਟ ਨਵੇਂ ਫੌਜਦਾਰੀ ਕਾਨੂੰਨਾਂ ਦੇ ਮਾਰੂ ਅਸਰਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕਰਨਗੇ। ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੱਲੋਂ ਜਮਹੂਰੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਸੰਘਰਸ਼ਸ਼ੀਲ ਲੋਕਾਂ ਦੀ ਹਮਾਇਤ ਚ ਲਿਖਣ ਵਾਲੇ ਲੇਖਕਾਂ, ਬੁੱਧੀਜੀਵੀਆਂ, ਵਕੀਲਾਂ,ਸਮਾਜਿਕ ਕਾਰਕੁੰਨਾ ਤੇ ਪੱਤਰਕਾਰਾਂ ਨੂੰ ਸ਼ਹਿਰੀ ਨਕਸਲੀ ਕਹਿ ਕੇ ਕਾਲੇ ਕਾਨੂੰਨ ਯੂਏਪੀਏ ਤਹਿਤ ਪਿਛਲੇ ਕਈ ਸਾਲਾਂ ਤੋਂ ਬਿਨਾਂ ਮੁਕਦਮਾ ਚਲਾਏ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਅੱਜ ਦੀ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਜਿੰਦਰ,ਤਰਕਸ਼ੀਲ ਸੋਸਾਇਟੀ ਵੱਲੋਂ ਰਾਮ ਸਿੰਘ ਨਿਰਮਾਣ,ਰਾਜਪਾਲ ਸਿੰਘ ਤੇ ਗਿਆਨ ਸਿੰਘ,ਜਮਹੂਰੀ ਅਧਿਕਾਰ ਸਭਾ ਵੱਲੋਂ
ਬਠਿੰਡਾ ’ਚ ਨਸ਼ਾ ਤਸਕਰੀ ਦੇ ਕੇਸਾਂ ਵਿਚ 97 ਤਸਕਰ ਨਹੀਂ ਹੋਏ ਗ੍ਰਿਫਤਾਰ, ਹਾਈਕੋਰਟ ਹੋਈ ਸਖ਼ਤ
ਪ੍ਰਿੰਸੀਪਲ ਰਣਜੀਤ ਸਿੰਘ,ਜਿਲ੍ਹਾ ਪ੍ਰਧਾਨ ਪ੍ਰਿੰ ਬੱਗਾ ਸਿੰਘ, ਸੰਤੋਖ ਸਿੰਘ ਮੱਲਣ,ਸਕੱਤਰ ਸਦੀਪ ਸਿੰਘ ਤੇ ਸੂਬਾ ਜਨਰਲ ਸਕੱਤਰ ਪ੍ਰਿਤਪਾਲ ਸਿੰਘ,ਪੀਐਸਯੂ (ਲਲਕਾਰ) ਵੱਲੋਂ ਪਰਮਿੰਦਰ ਕੌਰ, ਪੈਨਸ਼ਨਰ ਯੂਨੀਅਨ ਪਾਵਰ ਟਰਾਂਸਮਿਸ਼ਨ ਬਠਿੰਡਾ ਵੱਲੋਂ ਜਤਿੰਦਰ ਕ੍ਰਿਸ਼ਨ,ਪੰਜਾਬ ਸਬਾਰਡੀਨੇਟ ਸਰਵਿਸਿਸ ਫੈਡਰੇਸ਼ਨ (ਵਿਗਿਆਨਿਕ) ਵੱਲੋਂ ਗਗਨਦੀਪ ਸਿੰਘ,ਡੈਮੋਕਰੇਟਿਕ ਮੁਲਾਜ਼ਮ ਫਰੰਟ ਵੱਲੋਂ ਸਿਕੰਦਰ ਸਿੰਘ ਧਾਲੀਵਾਲ,ਪੀਐਸਯੂ ਵੱਲੋਂ ਰਜਿੰਦਰ ਸਿੰਘ,ਡੀਟੀਐਫ ਵੱਲੋਂ ਰੇਸ਼ਮ ਸਿੰਘ, ਬੀਕੇਯੂ ਡਕੌਂਦਾ ਵੱਲੋਂ ਚੰਦ ਸਿੰਘ ਅਤੇ ਟੀਚਰਜ਼ ਹੋਮ ਟਰੱਸਟ ਵੱਲੋਂ ਲਛਮਣ ਸਿੰਘ ਮਲੂਕਾ ਤੋਂ ਇਲਾਵਾ ਜਗਰੂਪ ਸਿੰਘ ਸ਼ਾਮਿਲ ਹੋਏ। ਜਥੇਬੰਦੀਆਂ ਦੇ ਆਗੂਆਂ ਵੱਲੋਂ ਸਾਰੇ ਜਮਹੂਰੀਅਤ ਪਸੰਦ,ਇਨਸਾਫ਼ ਪਸੰਦ ਤੇ ਦੇਸ਼ ਭਗਤ ਲੋਕਾਂ ਨੂੰ ਕਨਵੈਂਸ਼ਨ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਗਈ ਹੈ।