spot_img

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ: ਡਿਪਟੀ ਕਮਿਸ਼ਨਰ

Date:

spot_img

ਮਹੀਨਾਵਾਰ ਮੀਟਿੰਗ ਦੌਰਾਨ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਕੀਤਾ ਲੇਖਾ-ਜੋਖਾ
ਬਠਿੰਡਾ, 23 ਅਗਸਤ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਦੇ ਅੰਦਰ-ਅੰਦਰ ਜਮਾਂ ਕਰਵਾਉਣੇ ਯਕੀਨੀ ਬਣਾਏ ਜਾਣ।ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ।

ਹਰਿਆਣਾ ’ਚ ਹੁਣ ‘ਚੋਟਾਲੇ’ ਦੇ ਦੂਜੇ ਪੁੱਤਰ ਦੀ ਪਾਰਟੀ ਦੇ MLA ਵੀ ਇੱਕ-ਇੱਕ ਕਰਕੇ ਸਾਥ ਛੱਡਣ ਲੱਗੇ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆ ਇਹ ਵੀ ਕਿਹਾ ਕਿ ਮਗਨਰੇਗਾ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਸਾ ਰੋਡ ’ਤੇ ਸਥਿਤ ਅੰਡਰ ਬ੍ਰਿਜ ’ਚ ਬਰਸਾਤਾਂ ਦੌਰਾਨ ਖੜਨ ਵਾਲੇ ਪਾਣੀ ਦਾ ਪੱਕਾ ਹੱਲ ਕਰਨਾ ਲਾਜ਼ਮੀ ਬਣਾਇਆ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ

ਬਠਿੰਡਾ ’ਚ ਨਸ਼ਾ ਤਸਕਰੀ ਦੇ ਕੇਸਾਂ ਵਿਚ 97 ਤਸਕਰ ਨਹੀਂ ਹੋਏ ਗ੍ਰਿਫਤਾਰ, ਹਾਈਕੋਰਟ ਹੋਈ ਸਖ਼ਤ

ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ ਗਿੱਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾ ਪਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...