Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਿਰੋਜ਼ਪੁਰ

ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਵਣ ਮਹਾਂਉਤਸਵ

21 Views

ਵਿਧਾਇਕ ਰਣਬੀਰ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫ਼ਿਰੋਜ਼ਪੁਰ 23 ਅਗਸਤ: ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਣ ਮਹਾਂਉਤਸਵ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਬਲਰਾਜ ਸਿੰਘ ਕਟੋਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।ਕਾਲਜ ਪ੍ਰਿੰਸੀਪਲ ਜਤਿੰਦਰ ਪਾਲ ਦੀ ਅਗਵਾਈ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਕਾਲਜ ਵਿੱਚ ਨਵੇਂ ਉਸਾਰੇ ਗਏ ਪਾਰਕ ਵਿੱਚ ਪੌਦੇ ਲਗਾ ਕੇ ਕੀਤੀ ਗਈ।

ਹਰਿਆਣਾ ’ਚ ਹੁਣ ‘ਚੋਟਾਲੇ’ ਦੇ ਦੂਜੇ ਪੁੱਤਰ ਦੀ ਪਾਰਟੀ ਦੇ MLA ਵੀ ਇੱਕ-ਇੱਕ ਕਰਕੇ ਸਾਥ ਛੱਡਣ ਲੱਗੇ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰਿਆ-ਭਰਿਆ ਤੇ ਤੰਦਰੁਸਤ ਪੰਜਾਬ ਸਿਰਜਣ ਦੀ ਮੁਹਿੰਮ ਤਹਿਤ ਰਾਜ ਭਰ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਨਵੇਂ ਰੁੱਖ ਲਗਾਏ ਜਾ ਰਹੇ ਹਨ। ਇਸੇ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਵੱਖ-ਵੱਖ ਸਰਕਾਰੀ, ਗੈਰ-ਸਰਕਾਰੀ ਸੰਸਥਾਵਾਂ ਦੇ ਮਾਧਿਅਮ ਨਾਲ ’ਹਰ ਮਨੁੱਖ ਲਾਵੇ ਇਕ ਰੁੱਖ‘ ਮੁਹਿੰਤ ਤਹਿਤ 12 ਲੱਖ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ। ਸਮਾਗਮ ਦੌਰਾਨ ਵਿਧਾਇਕ ਸ. ਭੁੱਲਰ ਵੱਲੋਂ ਕਾਲਜ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਨੂੰ ਸੁਣਦੇ ਹੋਏ ਉਨ੍ਹਾਂ ਦੇ ਉਚੇਚੇ ਤੌਰ ‘ਤੇ ਹੱਲ ਕਰਵਾਉਣ ਦਾ ਭਰੋਸਾ ਵੀ ਜਤਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਅੱਗੇ ਆਉਣ ਅਤੇ ਵੱਧ ਚੱੜ ਕੇ ਨਵੇਂ ਬੂਟੇ ਲਗਾਉਣ ਦਾ ਸੰਦੇਸ਼ ਦਿੱਤਾ।

ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ ‘ਆਰੰਭ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਸਮਾਗਮ ਦੌਰਾਨ ਸਮਾਜਸੇਵੀ ਸੰਸਥਾ ਲਾਇਨਸ ਕਲੱਬ (ਬਾਰਡਰ), ਫ਼ਿਰੋਜ਼ਪੁਰ ਵੱਲੋਂ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਕਾਲਜ ਪ੍ਰਿੰਸੀਪਲ ਜਤਿੰਦਰਪਾਲ ਵੱਲੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਾਲ ਆਏ ਸਮੂਹ ਪਤਵੰਤੇ ਸੱਜਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਮੁੱਖੀ ਸ਼qੀਮਤੀ ਜਸਵਿੰਦਰ ਕੌਰ, ਸੁਧੀਰ ਕੁਮਾਰ, ਡਿੰਪਲ ਬੱਧਵਾਰ, ਅਮਰਸੀਰ ਸਿੰਘ, ਰਾਜੇਸ਼ ਬਾਹਰੀ, ਸੁਖਪਾਲ ਸਿੰਘ, ਸਮੂਹ ਕਾਲਜ ਸਟਾਫ, ਲਾਇੰਸ ਕਲੱਬ (ਬਾਰਡਰ), ਫ਼ਿਰੋਜ਼ਪੁਰ ਦੇ ਪ੍ਰਧਾਨ ਲਾਇਨ ਦੀਪਕ ਗੁਪਤਾ, ਲਾਇਨ ਰੋਹਿਤ ਗਰਗ (ਖੇਤਰੀ ਚੇਅਰਪਰਸਨ) ਅਤੇ ਲਾਇਨ ਸੌਰਵ ਪੂਰੀ ਆਦਿ ਹਾਜ਼ਰ ਸਨ।

 

Related posts

ਫਿਰੋਜ਼ਪੁਰ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਕਰਦਾ ਸੀ ਪਾਖੰਡ, SGPC ਨੇ ਗੁਰਦੁਆਰਾ ਸਾਹਿਬ ‘ਚ ਜੜਿਆ ਤਾਲਾ

punjabusernewssite

ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ

punjabusernewssite

ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸਵਤ ਲੈਂਦਾ ਰੰਗੇ ਹੱਥੀਂ ਕਾਬੂ

punjabusernewssite