24 ਅਗਸਤ ਨੂੰ 1160 ਕੇਸਾਂ ਦਾ ਕੀਤਾ ਨਿਪਟਾਰਾ
ਬਠਿੰਡਾ, 24 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਇੰਤਕਾਲਾਂ ਦੀ ਪੈਡੰਸੀ ਦੇ ਮੱਦੇਨਜ਼ਰ 24 ਅਗਸਤ ਨੂੰ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਸਪੈਸ਼ਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਮੌਕੇ 1160 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਬਠਿੰਡਾ ਵਿਖੇ 190, ਰਾਮਪੁਰਾ ਫੂਲ 259, ਮੌੜ 161, ਤਲਵੰਡੀ ਸਾਬੋ 289, ਸੰਗਤ 64, ਭਗਤਾ ਭਾਈਕਾ 85, ਨਥਾਣਾ 59 ਅਤੇ ਗੋਨਿਆਣਾ ਮੰਡੀ ਵਿਖੇ 53 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਪੈਡਿੰਗ ਪਏ ਇੰਤਕਾਲਾਂ ਦਾ ਨਿਪਟਾਰਾਂ ਕਰਨਾ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
Share the post "ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਸਪੈਸ਼ਲ ਕੈਂਪ ਆਯੋਜਿਤ : ਜਸਪ੍ਰੀਤ ਸਿੰਘ"