ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੀ ਅੰਮ੍ਰਿਤਸਰ ਸਾਹਿਬ, 25 ਅਗਸਤ: ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ’ਚ ਰਿਹਾਅ ਹੋਣ ਤੋਂ ਬਾਅਦ ਐਤਵਾਰ ਨੂੰ ਪਹਿਲੀ ਵਾਰ ਪੰਜਾਬ ਪੁੱਜੇ। ਉਹ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਏ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਦੀ ਟੀਮ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰਾਨ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਵੱਲੋਂ ਮਿਲੀ ਜ਼ਮਾਨਤ ਲਈ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹੱਕ-ਸੱਚ ਲਈ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਹੈ, ਇਸੇ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ’ਤੇ ਵੀ ਮਿਹਰ ਕਰਨ।
Breaking News: ਅੰਮ੍ਰਿਤਸਰ ’ਚ NRI ਨੂੰ ਘਰ ਵਿਚ ਵੜਕੇ ਗੋਲੀਆਂ ਮਾਰਨ ਦੇ ਮਾਮਲੇ ਦਾ ਪੁਲਿਸ ਵੱਲੋਂ ਪਰਦਾਫ਼ਾਸ, 5 ਕਾਬੂ
ਸ਼੍ਰੀ ਸਿਸੋਦੀਆ ਨੇ ਕਿਹਾ ਕਿ ਜਦ ਉਹ ਜੇਲ੍ਹ ਵਿਚ ਸਨ ਤਾਂ ਉਹ ਵਹਿਗੁਰੂ ਜੀ ਨੂੰ ਯਾਦ ਕਰਦੇ ਸਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੇ ਫ਼ਾਊਂਡਰ ਮੈਂਬਰ ਤੇ ਦੇਸ ਵਿਚ ਸਿੱਖਿਅਕ ਕ੍ਰਾਂਤੀ ਲਿਆਉਣ ਵਾਲੇ ਮਨੀਸ਼ ਸਿਸੋਦੀਆ ਨੂੰ ਸਰਬਉੱਚ ਅਦਾਲਤ ਵਿਚ ਇਨਸਾਫ਼ ਮਿਲਿਆ, ਜਿਸਦੇ ਚੱਲਦੇ ਗੁਰੂ ਘਰ ਵਿਖੇ ਨਤਮਸਤਕ ਹੋਏ ਹਾਂ। ਸ: ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਆਪ ਨੂੰ ਲਗਾਤਾਰ ਤੋੜਣ ਦੀ ਯਤਨ ਕਰ ਰਹੀ ਹੈ ਪ੍ਰੰਤੂ ਇਹ ਪਾਰਟੀ ਦੇ ਲੋਕ ਕਿਸੇ ਹੋਰ ਮਿੱਟੀ ਦੇ ਬਣੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਹ ਸ਼੍ਰੀ ਸਿਸੋਦੀਆ ਨੂੰ ਜਮਾਨਤ ਮਿਲਣ ਦੀ ਖ਼ੁਸੀ ਵਿਚ ਗੁਰੂ ਘਰ ਨਤਮਸਤਕ ਹੋਣ ਆਏ ਹਨ।
Share the post "ਜੇਲ੍ਹ ’ਚ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਮਨੀਸ਼ ਸਿਸੋਦੀਆ, ਭਗਵੰਤ ਮਾਨ ਨੇ ਕੀਤਾ ਭਰਵਾਂ ਸਵਾਗਤ"