26 Views
ਅੰਮ੍ਰਿਤਸਰ,25 ਅਗਸਤ: ਕਾਫ਼ੀ ਲੰਮੇ ਸਮੇਂ ਬਾਅਦ ਪੰਜਾਬ ਪੁੱਜੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ‘ਆਪ’ ਆਗੂਆਂ ਨਾਲ ਅਟਾਰੀ-ਵਾਹਗਾ ਬਾਰਡਰ ਪੁੱਜੇ।
ਜੇਲ੍ਹ ’ਚ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਮਨੀਸ਼ ਸਿਸੋਦੀਆ, ਭਗਵੰਤ ਮਾਨ ਨੇ ਕੀਤਾ ਭਰਵਾਂ ਸਵਾਗਤ
ਉਹ ਹਰ ਰੋਜ਼ ਸ਼ਾਮ ਨੂੰ ਹੋਣ ਵਾਲੀ ਪਰੇਡ ਦੇਖਣ ਲਈ ਉੱਥੇ ਪਹੁੰਚੇ ਅਤੇ ਪਰੇਡ ਕਰ ਰਹੇ ਫ਼ੌਜੀ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਦੌਰਾਨ ਉਨ੍ਹਾਂ ਸੀਮਾ ਸੁਰੱਖਿਆ ਜਵਾਨਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ ਤੇ ਕਿਹਾ ਕਿ ਇੰਨ੍ਹਾਂ ਬਹਾਦਰ ਜਵਾਨਾਂ ਦੇ ਚੱਲਦਿਆਂ ਉਹ ਸੁਰੱਖਿਅਤ ਹਨ।
Share the post "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਨ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਪਹੁੰਚੇ ਅਟਾਰੀ-ਵਾਹਗਾ ਬਾਰਡਰ"