ਚੰਡੀਗੜ੍ਹ: ਪਰਲ ਗਰੁੱਪ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਧੀ ਬਰਿੰਦਰ ਕੌਰ ਭੰਗੂ ਨੇ ਵੱਡਾ ਐਲਾਨ ਕੀਤਾ ਹੈ। ਬਰਿੰਦਰ ਕੌਰ ਨੇ ਇਕ ਪਬਲਿਕ ਨੋਟਿਸ ਕੱਢ ਕੇ ਸੂਚਿਤ ਕੀਤਾ ਹੈ ਕਿ ਨਿਰਮਲ ਸਿੰਘ ਭੰਗੂ ਪਰਲਜ਼ ਗਰੁੱਪ ਦੇ ਹਰ ਨਿਵੇਸ਼ਕ ਦੇ ਪੈਸੇ ਵਾਪਸ ਕਰਨ ਦੇ ਇੱਕੋ-ਇਕ, ਅਟੱਲ ਸੁਫਨੇ ਪ੍ਰਤੀ ਪ੍ਰਤੀਬੱਧ ਸਨ।
ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਰਾਸ਼ਟਰੀ ਪੁਲਾੜ ਦਿਹਾੜਾ”
ਪੀ. ਏ. ਸੀ. ਐੱਲ ਲਿਮਟਿਡ ਅਤੇ ਪੀ. ਜੀ. ਐੱਫ. ਲਿਮਟਿਡ ਦੇ ਨਿਵੇਸ਼ਕਾਂ ਦਾ ਪੈਸਾ ਵਾਪਸ ਕਰਨ ਸੰਬੰਧੀ ਮਾਮਲਿਆਂ ਤੇ ਮਾਣਯੋਗ ਸੁਪਰੀਮ ਕੋਰਟ ਵਲੋਂ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਵਲੋਂ ਪੀ. ਏ. ਸੀ. ਐੱਲ. ਲਿਮਟਿਡ ਅਤੇ ਪੀ. ਜੀ. ਐੱਫ. ਲਿਮਟਿਡ ਦੇ ਨਿਵੇਸ਼ਕਾਂ ਨੂੰ ਪੈਸਾ ਵਾਪਸ ਕਰਨ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਬਕਾਇਦਾ ਦੋ ਕਮੇਟੀਆਂ (ਲੋਢਾ ਕਮੇਟੀ ਅਤੇ ਵਿਸ਼ੇਸ਼ ਕਮੇਟੀ) ਦਾ ਵੀ ਗਠਨ ਕੀਤਾ ਹੈ।
ਡਿੰਪੀ ਢਿੱਲੋਂ ਅੱਜ ਹੋਣਗੇ AAP ਵਿਚ ਸ਼ਾਮਲ,CM Bhagwant Mann ਵਿਸ਼ੇਸ ਤੌਰ‘ਤੇ ਪੁੱਜ ਰਹੇ ਹਨ ਗਿੱਦੜਬਾਹਾ
ਦੱਸ ਦਈਏ ਕੀ ਜਿਹੜੇ ਨਿਵੇਸ਼ਕਾਂ ਜਿਸਦੀ ਗਿਣਤੀ ਲਗਭਗ 5.5 ਕਰੋੜ ਦੱਸੀ ਜਾ ਰਹੀ ਹੈ ਤੇ ਕੁੱਲ ਪੈਸਾ 45,000 ਕਰੋੜ ਹੈ, ਜਿਨ੍ਹਾਂ ਲੋਕਾਂ ਨੇ ਆਪਣੀ ਨਿਜੀ ਪੂੰਜੀ ਇਸ ਕੰਪਨੀ ਵਿਚ ਨਿਵੇਸ਼ ਕੀਤੀ ਸੀ, ਉਨ੍ਹਾਂ ਨੂੰ ਆਪਣੀ ਰਕਮ ਵਾਪਿਸ ਮਿਲਦੀ ਦਿਖਾਈ ਦੇ ਰਹੀ ਹੈ।
Share the post "ਪਰਲਜ਼ ਗਰੁੱਪ ’ਚ ਪੈਸੇ ਲਗਾਉਣ ਵਾਲਿਆਂ ਲਈ ਵੱਡੀ ਖ਼ਬਰ, ਭੰਗੂ ਦੀ ਧੀ ਨੇ ਕੀਤਾ ਅਹਿਮ ਐਲਾਨ"