Friday, May 1, 2026
spot_img
spot_img

ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

Date:

spot_img

ਚੰਡੀਗੜ੍ਹ, 28 ਅਗਸਤ: ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਆਉਣ ਵਾਲੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਆਪਣੇ ਪ੍ਰਧਾਨਗੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪ੍ਰਿੰਸ ਚੌਧਰੀ ਨੂੰ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਹੈ। ਪਾਰਟੀ ਨੇ ਇਸ ਵਾਰ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫੈਸਲਾ ਕੀਤਾ ਹੈ।ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ 2022 ਵਿੱਚ ‘ਆਪ’ ਨੇ ਪਹਿਲੀ ਵਾਰ ਪੀਯੂ ਵਿਦਿਆਰਥੀ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ।

’ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ

ਉਨ੍ਹਾਂ ਕਿਹਾ ਕਿ ‘ਆਪ’ ਵਿਦਿਆਰਥੀ ਜਥੇਬੰਦੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਨਵੇਂ ਹੋਸਟਲ ਮਨਜ਼ੂਰ ਕਰਵਾਏ ਹਨ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਉਸਾਰੀ ਲਈ ਗਰਾਂਟ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਧਿਰ ਨੇ ਵਿਦਿਆਰਥੀਆਂ ਲਈ ਇਸ ਦੇ ਨੇੜੇ-ਤੇੜੇ ਵੀ ਕੁਝ ਨਹੀਂ ਕੀਤਾ।ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਇੰਚਾਰਜ ਮਨਜਿੰਦਰ ਲਾਲਪੁਰਾ ਨੇ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਪ੍ਰਿੰਸ ਚੌਧਰੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਉਸ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਚੰਗੀ ਪੈਠ ਹੈ।

AAP ਦੇ ਹੋਏ Dimpy Dhillon,Bhagwant Mann ਨੇ ਕਰਵਾਈ ਸਮੂਲੀਅਤ

ਲਾਲਪੁਰਾ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਦੇ ਉਮੀਦਵਾਰ ਪ੍ਰਿੰਸ ਚੌਧਰੀ ਨੇ ਕਿਹਾ ਕਿ ਉਨ੍ਹਾਂ (ਸੀਵਾਈਐਸਐਸ) ਦਾ ਮੁੱਖ ਏਜੰਡਾ ਸਟੂਡੈਂਟ ਵੈੱਲਫੇਅਰ ਹੈ ਅਤੇ ਜਲਦੀ ਹੀ ਉਹ ਆਪਣਾ ਮੈਨੀਫੈਸਟੋ ਵੀ ਜਾਰੀ ਕਰਨਗੇ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਯੂਨੀਵਰਸਿਟੀ ਦੇ ਮੁੱਦਿਆਂ ਤੋਂ ਜਾਣੂ ਹੋ ਸਕਣ ਅਤੇ ਉਹ ਸਮਝ ਸਕਣ ਕਿ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕੀ ਕਰੇਗੀ। ਇਸ ਮੌਕੇ ਜੌਨੀ, ਮਨਜੋਤ ਪੱਡਾ, ਇੰਦਰਜੀਤ ਮਾਨ, ਸੁੱਖੀ, ਮਨਕੀਰਤ, ਤਰੁਣ, ਵੀਰਜੋਤ, ਤੁੰਬੀ, ਦਿਵਿਆਂਸ਼ ਠਾਕੁਰ, ਮਹਿਕ ਗਿੱਲ, ਨਿੱਝਰ, ਗੁਰਜੋਤ ਅਤੇ ਜਸ਼ਨ ਕੰਬੋਜ ਸਮੇਤ ’ਆਪ’ ਦੇ ਯੂਥ ਅਤੇ ਵਿਦਿਆਰਥੀ ਆਗੂ ਵੀ ਹਾਜ਼ਰ ਸਨ।

 

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...