8 Views
ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਆਗਾਮੀ ਦੋ ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ। ਇਸ ਤੋਂ ਪਹਿਲਾਂ ਲੰਘੀ 14 ਅਗਸਤ ਨੂੰ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ।
ਫਿਲਮੀ ਅੰਦਾਜ਼ ਦੇ ਵਿੱਚ ਨੇਵੀ ਵੱਲੋਂ ਆਪਰੇਸ਼ਨ: ਹਜ਼ਾਰਾਂ ਕਿਲੋ ਨਸ਼ੀਲਾ ਪਦਾਰਥ ਜ਼ਬਤ
ਜਿਸ ਦੇ ਵਿੱਚ ਵਿਧਾਨ ਸਭਾ ਦਾ ਇਜਲਾਸ ਸੱਦਣ ਅਤੇ ਹੋਰ ਮਹੱਤਵਪੂਰਨ ਮੁੱਦੇ ਵਿਚਾਰੇ ਗਏ ਸਨ। ਚਰਚਾ ਦੇ ਮੁਤਾਬਿਕ ਅੱਜ ਦੀ ਮੀਟਿੰਗ ਦੇ ਵਿੱਚ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਵਿੱਚ ਰੱਖੇ ਜਾਣ ਵਾਲੇ ਮਹੱਤਵਪੂਰਨ ਬਿੱਲਾਂ ਉੱਤੇ ਚਰਚਾ ਕਰਨ ਤੋਂ ਇਲਾਵਾ ਪੰਜਾਬ ਦੇ ਵਿੱਚ ਪੀਸੀਐਸ ਅਫਸਰਾਂ ਦੀਆਂ ਅਸਾਮੀਆਂ ਦਾ ਰਵਿਊ ਕਰਨ ਅਤੇ ਜਾਇਦਾਦ ਦੇ ਮਸਲਿਆਂ ‘ਤੇ ਐਨਓਸੀ ਹਟਾਉਣ ਦੇ ਲਏ ਫੈਸਲੇ ਆਦਿ ਉਪਰ ਚਰਚਾ ਕੀਤੀ ਜਾ ਸਕਦੀ ਹੈ।