ਚੰਡੀਗੜ੍ਹ, 29 ਅਗਸਤ: ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਅੱਜ CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸਦੇ ਵਿਚ ਕਈ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲਗਾਈ ਗਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾ ਕੈਬਨਿਟ ਮੰਤਰੀਆਂ ਨੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਨੂੰ ਉਨ੍ਹਾਂ ਦੇ ਦੇਹਾਂਤ ਉਪਰਾਂਤ ਸ਼ਰਧਾਂਜਲੀ ਦਿੱਤੀ। ਅੱਜ ਕੈਬਨਿਟ ਦੀ ਹੋਈ ਮੀਟਿੰਗ ਵਿਚ ਜਿੱਥੇ ਪੀ. ਸੀ. ਐੱਸ. ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਦੀ ਸਿਰਜਣਾ ਨੂੰ ਹਰੀ ਝੰਡੀ ਦਿੱਤੀ ਗਈ ਹੈ, ਉਥੇ ਪੰਚਾਇਤੀ ਰਾਜ ਐਕਟ ਵਿੱਚ ਵੀ ਸੋਧ ਨੂੰ ਪਰਵਾਨਗੀ ਦਿੱਤੀ ਗਈ।
ਭਗਵੰਤ ਮਾਨ ਤੇ ਰਾਜਾ ਵੜਿੰਗ ਵੱਲੋਂ ਸੁਖਬੀਰ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਨ ਦੀ ਚੁਣੌਤੀ
ਪੰਚਾਇਤੀ ਰਾਜ ਐਕਟ 1994 ਵਿਚ ਸੋਧ ਹੋਣ ਨਾਲ ਹੁਣ ਆਉਣ ਵਾਲੇ ਸਮੇਂ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚਿੰਨ੍ਹ ਦੇ ਲੜੀਆਂ ਜਾਣਗੀਆਂ। ਇਸੇ ਤਰ੍ਹਾਂ ਪੀਸੀਐਸ ਅਧਿਕਾਰੀਆਂ ਦੇ ਅਹੁਦਿਆਂ ਲਈ ਨਵੀਂ ਸਿਰਜਣਾ ਤੋਂ ਬਾਅਦ ਹੁਣ ਪੀ.ਸੀ.ਐਸ. ਅਧਿਕਾਰੀਆਂ ਦੀ ਗਿਣਤੀ ਪੰਜਾਬ ਵਿੱਚ 310 ਤੋਂ ਵੱਧ ਕੇ 369 ਹੋ ਗਈ ਹੈ। ਇਸਤੋਂ ਇਲਾਵਾ ਮਲੇਰਕੋਟਲਾ ਨੂੰ ਸਬ ਡਵੀਜ਼ਨ ਤੋਂ ਸੈਸ਼ਨ ਡਵੀਜ਼ਨ ਬਣਾਇਆ ਜਾਵੇਗਾ ਤੇ ਉਸ ਨੂੰ ਸੈਸ਼ਨ ਕੋਰਟ ਦਿੱਤੀ ਜਾਵੇਗੀ।
Share the post "ਕੈਬਨਿਟ ਦਾ ਅਹਿਮ ਫੈਸਲਾ: ਬਿਨਾਂ ਪਾਰਟੀ ਚੋਣ ਨਿਸ਼ਾਨ ਦੇ ਹੋਣਗੀਆਂ ਪੰਚਾਇਤੀ ਚੋਣਾਂ"