ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 29 ਅਗਸਤ: ਆਪਣਿਆਂ ਅਤੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਪਾਰਟੀ ਆਗੂਆਂ ਦੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਹੁਣ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਕਾਲੀ ਦਲ ਦਾ ਇਹ ਅਹਿਮ ਫੈਸਲਾ ਬਾਗੀ ਧੜੇ ਵੱਲੋਂ ਦਿੱਤੀ ਸ਼ਿਕਾਇਤ ਉੱਪਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭਲਕੇ ਹੋਣ ਵਾਲੀ ਸੁਣਵਾਈ ਤੋਂ ਐਨ ਕੁਝ ਘੰਟੇ ਪਹਿਲਾਂ ਆਇਆ ਹੈ। ਜਿਸ ਕਾਰਨ ਸਿਆਸੀ ਤੇ ਧਾਰਮਿਕ ਗਲਿਆਰਿਆਂ ਦੇ ਵਿੱਚ ਭਲਕੇ ਕੁਝ ਵੱਡਾ ਵਾਪਰਨ ਦੀਆਂ ਚਰਚਾਵਾਂ ਸ਼ੁਰੂ ਹੋ ਚੁੱਕੀਆਂ ਹਨ। ਜਿਕਰਯੋਗ ਹੈ ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਵੱਡੇ ਧੜੇ ਵੱਲੋਂ ਪਿਛਲੀ ਅਕਾਲੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣ ਦੇ ਮਾਮਲੇ ਦੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਐਡਵਾਈਜਰੀ ਬੋਰਡ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ
ਇਹ ਸ਼ਿਕਾਇਤ ਮਿਲਣ ਉਪਰੰਤ ਜਥੇਦਾਰ ਸਾਹਿਬ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੂੰ ਨਿੱਜੀ ਤੌਰ ‘ਤੇ ਅਕਾਲ ਤਖਤ ਉਪਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਗਏ ਸਨ। ਜਿਸ ਤੋਂ ਬਾਅਦ ਪਿਛਲੇ ਦਿਨੀ ਸ: ਬਾਦਲ ਨੇ ਆਪਣਾ ਲਿਖਤੀ ਪੱਖ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪਿਆ ਸੀ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਲਗਾਤਾਰ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਮੰਗਿਆ ਜਾ ਰਿਹਾ ਸੀ। ਇਸ ਦੌਰਾਨ ਹੁਣ ਕਿਸੇ ਸੀਨੀਅਰ ਆਗੂ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਗਾਉਣ ਦਾ ਫੈਸਲਾ ਇੱਕ ਵੱਡੀ ਰਣਨੀਤੀ ਦਾ ਹਿੱਸਾ ਦੱਸਿਆ ਜਾ ਰਿਹਾ। ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਦੇ ਵਿੱਚ ਅਕਾਲੀ ਦਲ ਵੱਲੋਂ ਹੋਰ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਹਾਰਾਂ ਮਿਲ ਰਹੀਆਂ ਹਨ, ਉਥੇ ਅਕਾਲੀ ਦਲ ਦੇ ਵੱਡੇ ਆਗੂਆਂ ਦਾ ਲਗਾਤਾਰ ਪਾਰਟੀ ਨੂੰ ਛੱਡਣਾ ਜਾਰੀ ਹੈ।
S Sukhbir Singh Badal has appointed Senior party leader S Balwinder Singh Bhundar as Working President of the party. pic.twitter.com/CVAqxn7xld
— Dr Daljit S Cheema (@drcheemasad) August 29, 2024
Share the post "Big News: ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਪਹਿਲਾਂ ਅਕਾਲੀ ਦਲ ਦੇ ਵਿੱਚ ਵੱਡਾ ਉਲਟਫੇਰ"