41 ਲੱਖ ਰੁਪਏ ਦੀ ਲਾਗਤ ਨਾਲ ਰਾਜ ਦੇ ਪਲੇਠੇ ਫਿਜੀਓਥਰੈਪੀ ਸੈਂਟਰ ਦਾ ਕੀਤਾ ਉਦਘਾਟਨ
ਬਠਿੰਡਾ, 30 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਲਗਭਗ 41 ਲੱਖ ਰੁਪਏ ਦੀ ਲਾਗਤ ਨਾਲ ਰਾਜ ਦੇ ਪਲੇਠੇ ਫਿਜੀਓਥਰੈਪੀ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) (ਵਾਧੂ ਚਾਰਜ) ਨਰਿੰਦਰ ਸਿੰਘ ਅਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਵਿਧਾਇਕ ਬਠਿੰਡਾ ਸ. ਗਿੱਲ ਨੇ ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਕਿਹਾ ਕਿ ਇਸ ਫਿਜੀਓਥਰੈਪੀ ਸੈਂਟਰ ਬਿਲਡਿੰਗ ਦੀ ਰੈਨੋਵੇਸ਼ਨ ’ਤੇ ਕਰੀਬ 32.06 ਲੱਖ ਰੁਪਏ ਖਰਚਾ ਆਇਆ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਸੈਂਟਰ ਪੂਰੀ ਤਰ੍ਹਾਂ ਵਾਤਾਅਨੁਕੂਲ ਹੈ।
ਬਠਿੰਡਾ ’ਚ NIA ਵੱਲੋਂ ਮਹਿਲਾ ਕਿਸਾਨ ਆਗੂ ਦੇ ਘਰ ’ਚ ਰੇਡ, ਭੜਕੇ ਕਿਸਾਨਾਂ ਨੇ ਲਗਾਇਆ ਧਰਨਾ
ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਬਣਨ ਨਾਲ ਬਠਿੰਡਾ ਇਲਾਕਾ ਨਿਵਾਸੀਆਂ ਤੋਂ ਇਲਾਵਾ ਪੰਜਾਬ ਦੇ ਨਾਲ ਲੱਗਦੇ ਰਾਜਸਥਾਨ, ਹਰਿਆਣਾ ਦੇ ਆਸ-ਪਾਸ ਦੇ ਲੋੜਵੰਦ ਲੋਕ ਇਸ ਫਿਜੀਓਥਰੈਪੀ ਲਾਭ ਲੈ ਸਕਣਗੇ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਫਿਜੀਓਥਰੈਪੀ ਸੈਂਟਰ ’ਚ 9 ਲੱਖ ਰੁਪਏ ਆਧੁਨਿਕ ਮਸ਼ੀਨਰੀ ਉਪਲਬਧ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸ ਸੈਂਟਰ ਵਿਚ ਮਰੀਜ਼ਾਂ ਲਈ ਵੱਖੋ-ਵੱਖਰੇ ਕੈਬਨਾਂ ਤੋਂ ਇਲਾਵਾ ਮਰੀਜ਼ਾਂ ਲਈ ਐਕਸਰਸਾਈਜ਼ ਕਰਨ ਵਾਲਾ ਵੱਖਰਾ ਕਮਰਾ ਬਣਾਇਆ ਗਿਆ ਹੈ। ਸਿਵਲ ਸਰਜਨ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮਰੀਜ਼ਾਂ ਦੇ ਬੈਠਣ ਲਈ ਇੱਕ ਵੇਟਿੰਗ ਰੂਮ ਵੀ ਬਣਾਇਆ ਗਿਆ ਹੈ। ਡਾ. ਤੇਜਵੰਤ ਸਿੰਘ ਢਿੱਲੋਂ ਨੇ ਇਹ ਵੀ ਕਿਹਾ ਕਿ ਇਹ ਫਿਜੀਓਥਰੈਪੀ ਸੈਂਟਰ ਬਠਿੰਡਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ।
Big News: ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ
ਇਸ ਮੌਕੇ ਹਸਪਤਾਲ ਦੇ ਸੀਨੀਅਰ ਫੀਜੀਓਥਰੈਪਿਸਟ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੈਂਟਰ ’ਚ ਛੋਟੇ ਬੱਚਿਆਂ ਲਈ ਵਿਸ਼ੇਸ਼ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ’ਚ 60 ਸਾਲ ਦੀ ਉਮਰ ਦੇ ਬਜ਼ੁਰਗਾਂ ਤੋਂ ਇਲਾਵਾ 18 ਸਾਲ ਤੱਕ ਦੇ ਬੱਚਿਆਂ ਨੂੰ ਮੁਫਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਬਾਕੀ ਮਰੀਜ਼ਾਂ ਦਾ 120 ਰੁਪਏ ਪ੍ਰਤੀ ਮਰੀਜ਼ ਖਰਚਾ ਆਵੇਗਾ।ਇਸ ਤੋਂ ਪਹਿਲਾ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਫੀਜੀਓਥਰੈਪੀ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਹਸਪਤਾਲ ਦੇ ਸੀਨੀਅਰ ਫੀਜੀਓਥਰੈਪਿਸਟ ਡਾ. ਬਲਵਿੰਦਰ ਸਿੰਘ ਵੱਲੋਂ ਸ ਜਗਰੂਪ ਗਿੱਲ ਨੂੰ ਇਸ ਸੈਂਟਰ ਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਡੀਐਮਸੀ ਡਾ. ਰਮਨ ਸਿੰਗਲਾ, ਐਸਐਮਓ ਡਾ. ਗੁਰਮੇਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਸਡੀਓ ਅਮੂਲਿਆ ਗਰਗ, ਐਮਸੀ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਸਮੂਹ ਡਾਕਟਰੀ ਸਟਾਫ ਆਦਿ ਹਾਜ਼ਰ ਰਿਹਾ।
Share the post "ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ ਸੂਬਾ ਸਰਕਾਰ : ਜਗਰੂਪ ਸਿੰਘ ਗਿੱਲ"