ਸ਼੍ਰੀ ਅੰਮ੍ਰਿਤਸਰ ਸਾਹਿਬ, 31 ਅਗਸਤ: ਬੀਤੇ ਕੱਲ ਤਨਖ਼ਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੇ ਵਿਰੁਧ ਲੱਗੇ ਦੋਸ਼ਾਂ ਲਈ ਲਿਖ਼ਤੀ ਖਿਮਾ ਜਾਚਨਾ ਪੇਸ਼ ਕੀਤੀ ਤੇ ਇੱਕ ਨਿਮਾਣੇ ਸਿੱਖ ਵਾਂਗ ਜਥੇਦਾਰ ਸਾਹਿਬਾਨ ਵੱਲੋਂ ਲਗਾਈ ਜਾਣ ਵਾਲੀ ਸਜ਼ਾ ਨੂੰ ਸਵੀਕਾਰ ਕਰਨ ਲਈ ਕਿਹਾ। ਸਾਬਕਾ ਮੰਤਰੀਆਂ ਗੁਲਜ਼ਾਰ ਸਿੰਘ ਰਣੀਕੇ, ਡਾ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਆਦਿ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ ਸ:ਬਾਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਕਾਫ਼ੀ ਲੰਮਾ ਸਮਾਂ ਜਥੇਦਾਰ ਸਾਹਿਬਾਨ ਨਾਲ ਬੰਦ ਕਮਰਾ ਗੱਲਬਾਤ ਕੀਤੀ ਤੇ ਆਪਣੀ ਲਿਖ਼ਤੀ ਖਿਮਾ ਜਾਚਨਾ ਉਨ੍ਹਾਂ ਨੂੰ ਸੌਂਪੀ।
ਖੇਤੀ ਨੀਤੀ ਮੋਰਚੇ ਸਬੰਧੀ ਥਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਕਿਸਾਨ ਮਜ਼ਦੂਰ ਧਿਰਾਂ ਦੀ ਮੀਟਿੰਗ ਰਹੀ ਬੇਸਿੱਟਾ
ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਆਉਣ ਤੇ ਜਾਣ ਸਮੇਂ ਉਨ੍ਹਾਂ ਵੱਲੋਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਉਧਰ ਸਾਬਕਾ ਮੰਤਰੀ ਡਾ ਚੀਮਾ ਨੇ ਕਿਹਾ ਕਿ ਉਹ ਸਾਰੇ ਇੱਕ ਨਿਮਾਣੇ ਸਿੱਖ ਦੇ ਤੌਰ ’ਤੇ ਪੇਸ਼ ਹੋਏ ਹਨ ਤੇ ਸਿੰਘ ਸਾਹਿਬਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਮੀਟਿੰਗ ਬੁਲਾ ਕੇ ਉਨ੍ਹਾਂ ਦੀ ਖ਼ਿਮਾ ਜਾਚਨਾ ’ਤੇ ਫੈਸਲਾ ਲੈਣ। ਜਿਕਰਯੋਗ ਹੈ ਕਿ ਬੀਤੇ ਕੱਲ ਜਥੇਦਾਰਾਂ ਦੀ ਹੋਈ ਮੀਟਿੰਗ ਵਿਚ ਜਿੱਥੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ, ਊਥੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਦੌਰਾਨ ਸਿੱਖ ਵਜ਼ੀਰ ਰਹੇ, ਆਗੂਆਂ ਨੂੰ ਵੀ 15 ਦਿਨਾਂ ਵਿਚ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਹੁਕਮ ਦਿੱਤਾ ਹੈ।