ਚੰਡੀਗੜ੍ਹ, 2 ਸਤੰਬਰ: ਬੀਕੇਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਨੀਤੀ ਬਨਾਉਣ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿਚ ਸ਼ੁਰੂ ਕੀਤੇ ਪੰਜ ਰੋਜ਼ਾ ਮੋਰਚੇ ਹੇਠ ਬਾਅਦ ਦੁਪਿਹਰ ਕਰੀਬ 3 ਵਜੇਂ ਹਜ਼ਾਰਾਂ ਦੀ ਤਾਦਾਦ ਵਿਚ ਮਾਰਚ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਇਹ ਮਾਰਚ ਹੁਣ ਵਿਧਾਨ ਸਭਾ ਦੀ ਬਜ਼ਾਏ ਮਟਕਾ ਚੌਕ ’ਤੇ ਹੀ ਜਾ ਕੇ ਸਮਾਪਤ ਹੋ ਜਾਵੇਗਾ। ਮਾਰਚ ਖ਼ਤਮ ਹੋਣ ਤੋ ਬਾਅਦ ਮੁੱਖ ਮੰਤਰੀ ਦੇ ਨਾਂ ਦਿੱਤੇ ਜਾਣ ਵਾਲੇ ਮੰਗ ਪੱਤਰ ਨੂੰ ਲੈਣ ਦੇ ਲਈ ਕੋਈ ਅਧਿਕਾਰੀ ਜਾਂ ਮੰਤਰੀ ਦੇ ਪੁੱਜਣ ਦੀ ਸੰਭਾਵਨਾ ਹੈ। ਇਸਤੋਂ ਪਹਿਲਾਂ ਯੂ ਟੀ ਪ੍ਰਸ਼ਾਸਨ ਵੱਲੋਂ ਬੀਤੀ ਰਾਤ ਤਂੋ ਲੈ ਕੇ ਦੁਪਿਹਰ ਤੱਕ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਾਰਚ ਨਾ ਕੱਢਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਅਤੇ ਦੁਸ਼ਿਹਰਾ ਗਰਾਉਂਡ ਤੋਂ 11 ਜਣਿਆਂ ਦੇ ਜਥੇ ਦੇ ਰੂਪ ਵਿਚ ਵਿਧਾਨ ਸਭਾ ਤੱਕ ਪੁੱਜਣ ਦੀ ਅਪੀਲ ਕੀਤੀ।
ਡੇਰਾ ਬਿਆਸ ਨੂੰ ਮਿਲਿਆ ਨਵਾਂ ਮੁਖੀ,ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਛੱਡੀ ਗੱਦੀ
ਪ੍ਰੰਤੂ ਆਗੂਆਂ ਨੇ ਆਪਣੇ ਜਮਹੂਰੀ ਹੱਕ ਨੂੰ ਨਾ ਛੱਡਣ ਦਾ ਫੈਸਲਾ ਲਿਆ। ਜਿਸਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਬਣੀ ਸਹਿਮਤੀ ਦੇ ਆਧਾਰ ’ਤੇ ਇੱਕ ਹਜ਼ਾਰ ਕਿਸਾਨ ਔਰਤਾਂ ਤੇ ਮਰਦਾਂ ਨੂੰ ਸੈਕਟਰ 34 ਤੋਂ ਮਟਕਾ ਚੌਕ ਤੱਕ ਰੋਸ਼ ਮਾਰਚ ਕੱਢਣ ਦੀ ਇਜਾਜ਼ਤ ਦਿੱਤੀ ਗਈ। ਮਟਕਾ ਚੌਕ ਦੇ ਇਰਦ-ਗਿਰਦ ਪੁਲਿਸ ਵੱਲੋਂ ਵੱਡੀ ਪੱਧਰ ’ਤੇ ਬੈਰੀਗੇਡਿੰਗ ਕੀਤੀ ਗਈ ਹੈ ਤਾਂ ਕਿ ਕਿਸਾਨ ਅੱਗੇ ਨਾ ਵਧ ਸਕਣ। ਮਾਰਚ ਦੀ ਅਗਵਾਈ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਆਦਿ ਵੱਲੋਂ ਕੀਤੀ ਜਾ ਰਹੀ ਹੈ।
Share the post "ਖੇਤੀ ਨੀਤੀ ਮੋਰਚਾ: ਕਿਸਾਨਾਂ ਵੱਲੋਂ ਚੰਡੀਗੜ੍ਹ ’ਚ ਰੋਸ਼ ਮਾਰਚ ਸ਼ੁਰੂ, ਪੁਲਿਸ ਨੇ ਵੀ ਕੀਤੀਆਂ ਤਿਆਰੀਆਂ"