ਫਿਰੋਜ਼ਪੁਰ, 2 ਸਤੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਸੀਜੇਐਮ-ਕਮ-ਸਕੱਤਰ ਮੈਡਮ ਅਨੁਰਾਧਾ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜ਼ੀਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਬ ਡਵੀਜਨ ਜੀਰਾ ਦੇ ਜੱਜ ਸਾਹਿਬਾਨ ਮੈਡਮ ਪ੍ਰਤਿਮਾ ਸਿੰਗਲਾ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਜ਼ੀਰਾ ਦੀਪਾਲ ਛੀਨਾ ਅਤੇ ਮੈਡਮ ਗੁਰਪ੍ਰੀਤ ਕੌਰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮੌਜੂਦ ਰਹੇ।
ਮੋਦੀ ਸਰਕਾਰ ਦੀ ਵਜ਼ਾਰਤ ਵੱਲੋਂ ਕਿਸਾਨਾਂ ਲਈ ਖੋਲਿਆ ਰਿਆਇਤਾਂ ਦਾ ਪਿਟਾਰਾ
ਸਕੱਤਰ ਮੈਡਮ ਅਨੁਰਾਧਾ ਵੱਲੋਂ ਸਬ ਡਵੀਜਨ ਜੀਰਾ ਵਿਖੇ ਤਾਇਨਾਤ ਅਫਸਰਾਂ ਨੂੰ ਮਿਤੀ 14.09.2024 ਨੂੰ ਲੱਗਣ ਜਾ ਰਹੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 30.09.2024 ਤੱਕ ਚਲਾਈ ਜਾ ਰਹੀ ਰੁੱਖ ਲਗਾਓ ਮੁਹਿੰਮ ਤਹਿਤ ਤਹਿਸੀਲ ਜੀਰਾ ਵਿੱਚ ਪੈਂਦੇ ਸਾਰੇ ਸਕੂਲਾਂ ਅਤੇ ਅਦਾਲਤੀ ਕੰਪਲੈਕਸ ਵਿੱਚ ਵੱਧ ਤੋਂ ਵੱਧ ਰੁੱਖ ਲਗਵਾਏ ਜਾਣ ਲਈ ਵੀ ਕਿਹਾ।
Share the post "ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜ਼ੀਰਾ ਦਾ ਦੌਰਾ"