ਨੌਜਵਾਨ ਔਰਤ ਨਾਲ ਕਥਿਤ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਗੁਰਦੁਆਰਾ ਸਾਹਿਬ ਦਾ ਮੁੱਖ ਸੇਵਾਦਾਰ ਗ੍ਰਿਫਤਾਰ

Date:

spot_img

ਜਗਰਾਓ, 3 ਸਤੰਬਰ: ਆਪਣੀਆਂ ਰੰਗ-ਬਰੰਗੀਆਂ ਪੁਸ਼ਾਕਾਂ ਕਾਰਨ ਹਮੇਸ਼ਾਂ ਚਰਚਾ ਵਿਚ ਰਹਿਣ ਵਾਲੇ ਅਖ਼ਾੜਾ ਨਹਿਰ ’ਤੇ ਸਥਿਤ ਗੁਰਦੁਆਰਾ ਠਾਠ ਚਰਨਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਪੁਲਿਸ ਨੇ ਇੱਕ ਨੌਜਵਾਨ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸਦੇ ਨਾਲ ਬਲਾਤਕਾਰ ਕਰਨ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ਵਿਚ ਇੱਕ ਵੀਡੀਓ ਵੀ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ,

ਭ੍ਰਿਸਟਾਚਾਰੀ ASI ਦੇ ਮਾਮਲੇ ’ਚ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਹੋਣਗੇ DGP ?

ਜਿਸਦੇ ਵਿਚ ਇੱਕ ਸਿੱਖ ਜਥੇਬੰਦੀ ਦੇ ਆਗੂ ਵੱਲੋਂ ਇਸ ਬਾਬੇ ਅਤੇ ਪੀੜਤ ਔਰਤ ਨੂੰ ਆਹਮੋ-ਸਾਹਮਣੇ ਬਿਠਾ ਕੇ ਗੱਲਬਾਤ ਕੀਤੀ ਜਾ ਰਹੀ ਹੈ।ਪੀੜਤ ਔਰਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਆਉਂਦੀ ਸੀ, ਜਿੱਥੇ ਇਸ ਰੰਗੀਨ ਬਾਬੇ ਨੇ ਉਸਨੂੰ ਆਪਣੇ ਜਾਲ ਵਿਚ ਫ਼ਸਾ ਲਿਆ। ਔਰਤ ਦੇ ਦੋਸ਼ਾਂ ਅਨੁਸਾਰ ਇਸ ਦੌਰਾਨ ਉਹ ਉਸਨੂੰ ਹੋਟਲਾਂ ਅਤੇ ਗੁਰਦੁਆਰਾ ਸਾਹਿਬ ਦੇ ਵਿਚ ਬਣੇ ਭੋਰਾ ਸਾਹਿਬ ਵਿਚ ਲਿਜਾ ਕੇ ਸਰੀਰਿਕ ਸਬੰਧ ਬਣਾਉਂਦਾ ਰਿਹਾ। ਅਖ਼ੀਰ ਉਸ ਨੇ ਵਿਆਹ ਲਈ ਕਹਿਣਾ ਸ਼ੁਰੂੁ ਕੀਤਾ ਤਾਂ ਬਾਬੇ ਨੇ ਉਸਤੋਂ ਦੂਰ ਹੋਣਾ ਸ਼ੁਰੂ ਕਰ ਦਿੱਤਾ ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿਤੀਆਂ।

ਬਠਿੰਡਾ ’ਚ ਪੈਟਰੋਲ ਪੰਪ ਦੇ ਕਰਿੰਦੇ ਤੋਂ 5 ਲੱਖ ਲੁੱਟਣ ਵਾਲੇ ‘ਲੁਟੇਰੇ’ ਪੁਲਿਸ ਵੱਲੋਂ ਕਾਬੂ!

ਉਧਰ ਥਾਣਾ ਸਿਟੀ ਜਗਰਾਉਂ ਦੇ ਐਸਐਚਓ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਬਾ ਬਲਜਿੰਦਰ ਸਿੰਘ ਵਿਰੁਧ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਧਰ ਬਾਬਾ ਬਲਜਿੰਦਰ ਸਿੰਘ ਨੂੰ ਪੁਲਿਸ ਵੱਲੋਂ ਬਲਾਤਕਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ’ਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਸਤਿਕਾਰ ਸਹਿਤ ਆਪਣੇ ਨਾਲ ਲੈ ਗਏ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...