WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਬਠਿੰਡਾ ਦੇ ਪਿੰਡ ਮੰਡੀ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ।

ਪੁਲਿਸ ਮੁਕਾ+ਬਲੇ ਤੋਂ ਬਾਅਦ ਗੈਂਗ.ਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਕਨੂੰ ਗੁੱਜਰ ਗ੍ਰਿਫਤਾਰ

ਉਨ੍ਹਾਂ ਕਿਸਾਨਾਂ ਨੂੰ ਬਾਸਮਤੀ ਤੇ ਪੰਜਾਬ ਸਰਕਾਰ ਵੱਲੋਂ ਬੈਨ 10 ਕੀੜੇਮਾਰ ਦਵਾਈਆਂ ਬਾਰੇ ਦੱਸਿਆ ਗਿਆ।ਬੀਟੀਐਮ ਕਮਲਜੀਤ ਸਿੰਘ ਵੱਲੋਂ ਪੀਐਮ ਕਿਸਾਨ ਸਕੀਮ ਅਤੇ ਆਤਮਾ ਸਕੀਮ ਅਧੀਨ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਰਾਜਨ ਕੁਮਾਰ ਖੇਤੀਬਾੜੀ ਉਪ ਨਿਰੀਖਕ, ਅੰਮ੍ਰਿਤਪਾਲ ਸਿੰਘ ਅਤੇ ਲਵਪ੍ਰੀਤ ਕੌਰ ਨੇ ਕੈਂਪ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਸੁਰੇਸ਼ ਕੁਮਾਰ, ਸ੍ਰੀ ਰਮਨਦੀਪ ਸਿੰਘ, ਅਰੁਣਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ।

 

Related posts

ਅਜਾਦੀ ਦਿਹਾੜੇ ਮੌਕੇ ਕਿਰਤੀ ਕਿਸਾਨ ਯੂਨੀਅਨ ਨੇ ਕਾਲੀਆਂ ਝੰਡੀਆਂ ਲੈ ਕੇ ਕੀਤਾ ਰੋਸ਼ ਮਾਰਚ

punjabusernewssite

ਕੇਂਦਰ ਵਲੋਂ ਕਣਕ ਸਹਿਤ ਹੋਰ ਫਸਲਾਂ ਦੇ ਭਾਅ ’ਚ ਕੀਤਾ ਵਾਧਾ ਭਾਕਿਯੂ ਲੱਖੋਵਾਲ ( ਟਿਕੈਤ ) ਨੇ ਕੀਤਾ ਰੱਦ

punjabusernewssite

ਰਿਫ਼ਾਈਨਰੀ ਨੂੰ ਪਾਣੀ ਦੇਣ ਦੇ ਵਿਰੋਧ ’ਚ ਕਿਸਾਨਾਂ ਨੇ ਕੀਤੀ ਡੀਸੀ ਨਾਲ ਮੀਟਿੰਗ

punjabusernewssite