WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫਰੀਦਕੋਟ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ
ਚੰਡੀਗੜ, 3 ਸਤੰਬਰ:ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵੱਡੀ ਸੌਗਾਤ, ਰਜਿਸਟਰੀ ਲਈ ਪੰਜਾਬ ਵਿਚ NOC ਦੀ ਸ਼ਰਤ ਖਤਮ

ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ।ਇਸ ਮੌਕੇ ਸਬੰਧਤ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ ਹਾਜ਼ਰ ਸਨ।

 

Related posts

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

punjabusernewssite

ਹੰਸ ਰਾਜ ਹੰਸ ਨੇ ਕਿਸਾਨਾਂ ਤੋਂ ਮੰਗੀ ਮੁਆਫੀ

punjabusernewssite

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼੍ਰੀ ਖਾਟੂ ਸ਼ਾਮ ਸੇਵਾ ਸੰਮਤੀ ਨੂੰ 1 ਲੱਖ 11 ਹਜ਼ਾਰ ਦਾ ਚੈਕ ਭੇਟ

punjabusernewssite