ਹੀਰਾ ਸਿੰਘ ਗਾਬੜੀਆ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਸ਼ਹਿਰ ਤੇ ਬਰਨਾਲਾ ਦਿਹਾਤੀ ਇਲਾਕਿਆਂ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ
ਚੰਡੀਗੜ੍ਹ, 4 ਸਤੰਬਰ: ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੇ ਨਜਦੀਕੀ ਸਾਥੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅਕਾਲੀ ਦਲ ਛੱਡ ਕੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਬਦਲੇ ਸਿਆਸੀ ਹਾਲਾਤਾਂ ਵਿਚ ਹੁਣ ਹਲਕੇ ’ਚ ਚੋਣ ਪ੍ਰਚਾਰ ਦੀ ਕਮਾਂਡ ਹਰਸਿਮਰਤ ਕੌਰ ਬਾਦਲ ਦੇ ਹਵਾਲੇ ਕੀਤੀ ਗਈ ਹੈ। ਉਂਝ ਵੀ ਬੀਬੀ ਬਾਦਲ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਗਿੱਦੜਬਾਹਾ ਹਲਕੇ ਵਿਚ ਅਕਾਲੀ ਵਰਕਰਾਂ ਨਾਲ ਮਿਲਣੀਆਂ ਕੀਤੀਆਂ ਜਾ ਰਹੀਆਂ ਸਨ।
ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ-ਮੁੱਖ ਮੰਤਰੀ
ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਹੁਣ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਠੱਪ ਹੋ ਕੇ ਰਹਿ ਗਈਆਂ ਹਨ। ਅਜਿਹੀ ਹਾਲਾਤ ਵਿਚ ਬਾਦਲ ਪ੍ਰਵਾਰ ਦੇ ਆਪਣੇ ਜੱਦੀ ਹਲਕੇ ਮੰਨੇ ਜਾਂਦੇ ਗਿੱਦੜਬਾਹਾ ਵਿਚ ਚੋਣ ਪ੍ਰਚਾਰ ਮੁਹਿੰਮ ਨੂੰ ਭਖਾਉਣ ਦੇ ਲਈ ਇਹ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਇਸ ਸਬੰਧ ਵਿਚ ਬਕਾਇਦਾ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਣ ਦੀ ਜਾਣਕਾਰੀ ਦਿੱਤੀ ਹੈ।
ਬਠਿੰਡਾ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸ ਚੱਲਣ ਦੀ ਉਮੀਦ ਬੱਝੀ
ਇਸੇ ਤਰ੍ਹਾਂ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।
Share the post "ਗਿੱਦੜਬਾਹਾ ’ਚ ਹੁਣ ਹਰਸਿਮਰਤ ਕੌਰ ਬਾਦਲ ਸੰਭਾਲੇਗੀ ਅਕਾਲੀ ਦਲ ਦੀ ਚੋਣ ਮੁਹਿੰਮ"