Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮਾਨਸੂਨ ਸੈਸ਼ਨ ’ਚ ਅਹਿਮ ਮੁੱਦਿਆਂ ’ਤੇ ਚਰਚਾ ਨਹੀਂ ਹੋਈ: ਬਾਜਵਾ

18 Views

ਚੰਡੀਗੜ੍ਹ, 4 ਸਤੰਬਰ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਬੁੱਧਵਾਰ ਨੂੰ ਸਮਾਪਤ ਹੋਣ ਦੇ ਨਾਲ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਗੱਲ ’ਤੇ ਨਿਰਾਸ਼ਾ ਜ਼ਾਹਿਰ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਿਤ ਮੰਤਰੀ ਅਹਿਮ ਮੁੱਦਿਆਂ ’ਤੇ ਸਾਰਥਿਕ ਚਰਚਾ ਕਰਨ ਵਿੱਚ ਅਸਫਲ ਰਹੇ ਹਨ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਫ਼ਿਰੋਜ਼ਪੁਰ ਵਿੱਚ ਕਲ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਅਜਿਹਾ ਲੱਗਦਾ ਹੈ ਕਿ ਪੰਜਾਬ ਗੈਂਗਲੈਂਡ ਬਣ ਗਿਆ ਹੈ ਅਤੇ ਲਗਭਗ ਹਰ ਰੋਜ਼ ਅਜਿਹੇ ਅਪਰਾਧ ਹੋ ਰਹੇ ਹਨ।

ਸੁਨੀਲ ਜਾਖੜ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਸਫਲਤਾ ਦੀ ਅਗਵਾਈ ਕਰਨ ਵਾਲਾ ਆਗੂ ਹੈ: ਰਾਜਾ ਵੜਿੰਗ

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ-ਗ੍ਰਹਿ ਮੰਤਰੀ ਭਗਵੰਤ ਮਾਨ ਕੋਲ ਇਸ ਮੁੱਦੇ ’ਤੇ ਚਰਚਾ ਕਰਨ ਦਾ ਸਮਾਂ ਨਹੀਂ ਸੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਹ ਉਸ ਵਿਧਾਨ ਸਭਾ ਵਿੱਚ ਕਿਸ ਤਰ੍ਹਾਂ ਦਾ ਬਿੱਲ ਲੈ ਕੇ ਆਏ ਜਿੱਥੇ ਪਲਾਟਾਂ ਨੂੰ ਤਾਂ ਕਾਨੂੰਨੀ ਘੋਸ਼ਿਤ ਕੀਤਾ ਗਿਆ ਸੀ ਪਰ ਕਲੋਨੀਆਂ ਗੈਰ-ਕਾਨੂੰਨੀ ਰਹੀਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਧਦੀ ਸਮੱਸਿਆ ਪੰਜਾਬ ਦੇ ਨੌਜਵਾਨਾਂ ਨੂੰ ਦਰਪੇਸ਼ ਮੁੱਖ ਖ਼ਤਰਿਆਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਈ ਸਮਾਂ ਸੀਮਾਵਾਂ ਨਿਰਧਾਰਿਤ ਕੀਤੀਆਂ ਹਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੀਵਾਲੀਆ ਹੋਣ ਵੱਲ ਵਧ ਰਿਹਾ ਹੈ।

ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ-ਮੁੱਖ ਮੰਤਰੀ

’ਆਪ’ ਸਰਕਾਰ ਕੋਲ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਲਈ ਫ਼ੰਡ ਨਹੀਂ ਹਨ। ਵਿੱਤੀ ਸਾਲ 2024-25 ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਫਿਰ ਵੀ ਪੰਜਾਬ ਦੀ ਵਿਗੜਦੀ ਆਰਥਿਕ ਹਾਲਤ ਬਾਰੇ ਕੋਈ ਚਰਚਾ ਨਹੀਂ ਹੋਈ। ਬਾਜਵਾ ਨੇ ਕਿਹਾ ਕਿ ਇਸੇ ਤਰ੍ਹਾਂ ਬੇਰੁਜ਼ਗਾਰੀ, ਨੌਜਵਾਨਾਂ ਦਾ ਬਾਹਰ ਜਾਣਾ, ਨਵੀਂ ਖੇਤੀਬਾੜੀ ਨੀਤੀ ਲਈ ਕਿਸਾਨਾਂ ਦੀਆਂ ਮੰਗਾਂ ਵਰਗੇ ਮੁੱਦਿਆਂ ’ਤੇ ਇਜਲਾਸ ਦੌਰਾਨ ਚਰਚਾ ਨਹੀਂ ਕੀਤੀ ਗਈ।

 

Related posts

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

punjabusernewssite

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

punjabusernewssite

ਹਾਈ ਕੋਰਟ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਨਕਲੀ ਦੱਸਣ ਵਾਲੀ ਪਟੀਸ਼ਨ ਖਾਰਜ

punjabusernewssite