ਚੰਡੀਗੜ੍ਹ, 5 ਸਤੰਬਰ: ਪੰਜਾਬ ਦੇ ਵਿਚ ਅੱਜ ਤੋਂ ਪੈਟਰੋਲ, ਡੀਜ਼ਲ ਤੇ 7 ਕਿਲੋਵਾਟ ਤੱਕ ਬਿਜਲੀ ਮਹਿੰਗੀ ਹੋ ਗਈ ਹੈ। ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿਚ ਸਰਕਾਰੀ ਮਾਲੀਆ ਵਧਾਉਣ ਲਈ ਡੀਜ਼ਲ ਉਤੇ ਵੈਟ ਦਰ 12 ਫੀਸਦੀ+10 ਫੀਸਦੀ ਸਰਚਾਰਜ ਜਾਂ 10.02 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ) ਜੋ ਵੀ ਜ਼ਿਆਦਾ ਹੋਵੇ, ਤੋਂ ਵਧਾ ਕੇ 13.09 ਫੀਸਦੀ+10 ਫੀਸਦੀ ਸਰਚਾਰਜ ਜਾਂ 10.94 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜਿਹੜਾ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ
ਇਸੇ ਤਰ੍ਹਾਂ ਪੈਟਰੋਲ ਉਤੇ ਵੈਟ 15.74 ਫੀਸਦੀ + 10 ਫੀਸਦੀ ਸਰਚਾਰਜ ਜਾਂ 14.32 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਵੱਧ ਹੋਵੇ, ਤੋਂ ਵਧਾ ਕੇ 16.52 ਫੀਸਦੀ +10 ਫੀਸਦੀ ਸਰਚਾਰਜ ਜਾਂ 14.88 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਡੀਜ਼ਲ ਦੀ ਕੀਮਤ ਵਿਚ 92 ਪੈਸੇ ਪ੍ਰਤੀ ਲੀਟਰ ਅਤੇ ਪੈਟਰੋਲ ਦੀ 61 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ। ਇਸਤੋਂ ਇਲਾਵਾ ਸੂਬਾ ਸਰਕਾਰ ਨੇ ਸੱਤ ਕਿੱਲੋਵਾਟ ਤੋਂ ਜ਼ਿਆਦਾ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾਂਦੀ ਸਬਸਿਡੀ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬੇ ਦੇ ਮਾਲੀਆ ਵਿੱਚ 2400 ਤੋਂ 3000 ਕਰੋੜ ਰੁਪਏ ਵੱਧ ਆਉਣਗੇ।
Share the post "ਪੰਜਾਬ ਦੇ ਵਿਚ ਪੈਟਰੋਲ, ਡੀਜਲ ਤੇ ਬਿਜਲੀ ਹੋਈ ਮਹਿੰਗੀ, ਮੰਤਰੀ ਮੰਡਲ ਨੇ ਤੇਲ ’ਤੇ ਵੈਟ ਵਧਾਇਆ"