WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਿਵੇਸ਼ਕਾਂ ਨੂੰ ਸੈਰ ਸਪਾਟਾ ਖੇਤਰ ਵਿੱਚ ਸੂਬੇ ਦੇ ਵਿਕਾਸ ‘ਚ ਭਾਈਵਾਲ ਬਣਨ ਦੀ ਅਪੀਲ
ਚੰਡੀਗੜ੍ਹ, 5 ਸਤੰਬਰ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਕਰਵਾਏ ਗਏ ‘ਨਿਵੇਸ਼ਕ ਸੰਮੇਲਨ’ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇੱਥੇ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ ਲਈ ਖਿੱਚ ਦਾ ਕੇਂਦਰ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ-ਸਪਾਟੇ ਦੇ ਖੇਤਰ ਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਲਈ ਬਹੁਤ ਉਤਸੁਕ ਹਨ ਤੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ।

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਇਸ ਤੋਂ ਪਹਿਲਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੀਆਂ ਜਾਇਦਾਦਾਂ ਅਤੇ ਅਸਾਸਿਆਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਹਮੇਸ਼ਾ ਸੁਹਿਰਦਤਾ ਨਾਲ ਤਿਆਰ ਹੈ। ਮੰਤਰੀ ਨੇ ਨਿਵੇਸ਼ਕਾਂ ਨੂੰ ਸੈਰ- ਸਪਾਟੇ ਦੇ ਖੇਤਰ ਵਿੱਚ ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ । ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਈਕੋ-ਟੂਰਿਜ਼ਮ, ਐਡਵੈਂਚਰ ਟੂਰਿਜ਼ਮ, ਵਾਟਰ ਟੂਰਿਜ਼ਮ ਅਤੇ ਵੈੱਲਨੈੱਸ ਟੂਰਿਜ਼ਮ ਉੱਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਵੀ ਪੰਜਾਬ ਨੂੰ ਹੋਰ ਪ੍ਰਫੁੱਲਿਤ ਕਰਨ ਦੀਆਂ ਭਰਪੂਰ ਸੰਭਾਵਨਾਵਾਂ ਹਨ । ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬਾ ਸਰਕਾਰ ਦੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਕਿਉਂਕਿ ਇਨਵੈਸਟ ਪੰਜਾਬ ਇੱਕ ਅਜਿਹਾ ਮੰਚ ਹੈ ਜਿੱਥੇ ਸੂਬੇ ਵਿੱਚ ਉੱਦਮ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਰਣਜੀਤ ਸਾਗਰ ਝੀਲ ਨੂੰ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰਾਜੈਕਟ ਵਜੋਂ ਸੂਚੀਬੱਧ ਕਰਦਿਆਂ ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਸੈਰ ਸਪਾਟਾ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਏਗੀ। ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਰਾਜ ਸਰਕਾਰ ਦੀ ਸੁਹਿਰਦ ਤੇ ਸਮਰਪਿਤ ਪਹੁੰਚ ਦੇ ਸਬੂਤ ਵਜੋਂ ਪਿਛਲੇ ਸਾਲ ਕਰਵਾਏ ਸਫਲ ਸੈਰ ਸਪਾਟਾ ਸੰਮੇਲਨ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਸ਼ਕ ਅਤੇ ਉਦਯੋਗ ਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।ਇਸ ਮੌਕੇ ਕਈ ਵਿਰਾਸਤੀ ਇਮਾਰਤਾਂ ਜਿਵੇਂ ਕਿ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ , ਸੰਗਰੂਰ ਕੋਠੀ, ਆਮ ਖਾਸ ਬਾਗ ਸਰਹਿੰਦ, ਰੂਪਨਗਰ ਵਿੱਚ ਪਿੰਕਾਸ਼ੀਆ ਟੂਰਿਸਟ ਕੰਪਲੈਕਸ, ਕੁਲਾਰਾ ਟਾਪੂ (ਪਠਾਨਕੋਟ) ਦੇ ਵਿਕਾਸ ਨੂੰ ਦਰਸਾਉਂਦੀ ਪੇਸ਼ਕਾਰੀ ਵੀ ਨਿਵੇਸ਼ਕਾਂ ਨੂੰ ਦਿਖਾਈ ਗਈ।

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਣਜ) ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ (ਵਿੱਤ) ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਅਜੋਏ ਸ਼ਰਮਾ,, ਐਮ.ਡੀ., ਪੀ.ਆਈ.ਡੀ.ਬੀ. ਦੀਪਰਵਾ ਲਾਕਰਾ ਆਈ.ਏ.ਐਸ, ਸੀ.ਈ.ਓ. ਇਨਵੈਸਟ ਪੰਜਾਬ ਸ਼੍ਰੀ ਡੀ.ਪੀ.ਐਸ.ਖਰਬੰਦਾ, ਕੰਜ਼ਰਵੇਟਰ (ਜੰਗਲਾਤ) ਸ੍ਰੀ ਸੰਜੀਵ ਤਿਵਾੜੀ, ਡਾਇਰੈਕਟਰ (ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਏ.ਐਮ.ਡੀ., ਪੀ.ਆਈ.ਡੀ.ਬੀ. ਸ੍ਰੀ ਯਸ਼ਨਜੀਤ ਸਿੰਘ ਸ਼ਾਮਿਲ ਸਨ।

 

Related posts

ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਦੋ-ਰੋਜ਼ਾ ਸਮਾਗਮ ਦਾ ਆਗ਼ਾਜ਼

punjabusernewssite

19 ਅਗਸਤ ਨੂੰ “ਤੀਆ ਬਠਿੰਡੇ ਦੀਆ” ਪ੍ਰੋਗਰਾਮ: ਵੀਨੂੰ ਗੋਇਲ

punjabusernewssite

ਸਮਰਹਿੱਲ ਕਾਨਵੈਂਟ ਸਕੂਲ ‘ਚ ਸ੍ਰੀ ਰਾਮ ਲੱਲਾ ਤੇ ਬਸੰਤ ਪੰਚਮੀ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ

punjabusernewssite