ਬਠਿੰਡਾ, 6 ਸਤੰਬਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ਼ ਕੇਂਦਰ ਬਠਿੰਡਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖਿਲਾਫ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ। ਇਸ ਮੌਕੇ ਪੰਜਾਬ ਸਰਕਾਰ ਵਿਰੁਧ ਧਰਨਾ ਲਗਾਉਂਦਿਆਂ ਦੋਸ਼ ਲਗਾਇਆ ਕਿ ਖੇਤੀ ਵਿਗਿਆਨੀਆਂ ਦੇ ਬੁਨਿਆਦੀ ਹੱਕਾਂ ਨੂੰ ਕੁਚਲ ਕੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਸ਼ਿਫਾਰਸਾਂ ਅਨੁਸਾਰ ਸੱਤਵੇਂ ਤਨਖਾਹ ਸਕੇਲ ਦੇਣ ਤੋਂ ਲਗਾਤਾਰ ਟਾਲ ਮਟੋਲ ਕਰ ਰਹੀ ਹੈ। ਇਸ ਨਾਲ ਜਿੱਥੇ ਵਿਗਿਆਨੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ , ਉਥੇ ਸਿੱਖਿਆ ਅਤੇ ਖੋਜ ਕਾਰਜ ਪ੍ਰਭਾਵਿਤ ਹੋ ਰਹੇ ਹਨ ਜਿਸਦਾ ਸਿੱਧਾ ਅਸਰ ਭਵਿੱਖ ਦੀ ਖੇਤੀ ਉੱਪਰ ਨਜ਼ਰ ਆਵੇਗਾ।
ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਅਤੇ ਸਕੱਤਰ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਤਨਖਾਹ ਸਕੇਲ ਦੇ ਮਸਲੇ ਨੂੰ ਲੈ ਕੇ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ੀਲ ਹਨ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪ੍ਰੈਸ ਕਾਨਫਰੰਸ ਕਰਕੇ ਯੂਨੀਵਰਸਿਟੀ ਅਧਿਆਪਕਾਂ ਲਈ ਤਨਖਾਹ ਕਮਿਸ਼ਨ ਅਕਤੂਬਰ 2022 ਤੋਂ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੂਰਨ ਰੂਪ ਵਿੱਚ ਤਨਖਾਹ ਸਕੇਲ ਅਜੇ ਤੱਕ ਲਾਗੂ ਨਹੀ ਹੋਏ। ਖੇਤਰੀ ਖੋਜ ਕੇਂਦਰ ਦੇ ਅਧਿਆਪਕ ਨੇ ਕਾਲੇ ਬਿੱਲੇ ਲਾ ਕੇ ਕਾਲੇ ਦਿਵਸ ਵਜੋਂ ਮਨਾਇਆ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ।
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ: Anurag Dalal ਬਣੇ ਪ੍ਰਧਾਨ
ਅਧਿਆਪਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਸਿੱਖਿਆ, ਖੋਜ ਅਤੇ ਪ੍ਰਸਾਰ ਨਾਲ ਜੁੜੇ ਅਧਿਆਪਕਾਂ ਲਈ ਪੂਰਨ ਰੂਪ ਵਿੱਚ ਤਨਖਾਹ ਸਕੇਲ ਲਾਗੂ ਕੀਤੇ ਜਾਣ। ਉਨਾਂ ਜੋਰ ਦਿੱਤਾ ਕਿ ਬਣਦਾ ਬਕਾਇਆ ਦੇਣ, ਸੋਧੇ ਹੋਏ ਭੱਤੇ ਅਤੇ ਗਰੇੈਚੂਟੀ ਬਹਾਲ ਕਰਣ, ਨਵੇਂ ਭਰਤੀ ਹੋ ਰਹੇ ਅਧਿਆਪਕਾ ਲਈ ਸਿਰਫ ਮੁੱਢਲੀ ਤਨਖਾਹ ਵਾਲਾ ਨੋਟੀਫੀਕੇਸਨ ਰੱਦ ਕਰਨ, ਪੁਰਾਣੀ ਪੈਨਸਨ ਸਕੀਮ ਬਹਾਲ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ।
Share the post "PAU ਦੇ ਬਠਿੰਡਾ ਸਥਿਤ ਕੇਂਦਰ ਦੇ ਵਿਗਿਆਨੀਆਂ ਨੇ ਕਾਲੇ ਦਿਵਸ ਵਜੋਂ ਮਨਾਇਆ ਅਧਿਆਪਕ ਦਿਵਸ"