ਝੂਠੇ ਦੋਸ਼ ਲਗਾਉਣ ਵਾਲਿਆਂ ਵਿਰੁਧ ਅਦਾਲਤ ਵਿਚ ਮਾਣਹਾਣੀ ਦਾ ਕੇਸ ਕਰਨ ਦਾ ਕੀਤਾ ਐਲਾਨ
ਬਿਕਰਮ ਸਿੰਘ ਮਜੀਠਿਆ ਨੇ ਕਿਹਾ ਕਿ ਇਸ ਮਾਮਲੇ ਦੀ ਹੋਵੇ ਸੀਬੀਆਈ ਜਾਂਚ
ਚੰਡੀਗੜ੍ਹ, 6 ਸਤੰਬਰ: ਬੀਤੇ ਕੱਲ ਪੰਜਾਬ ਪੁਲਿਸ ਦੀ ਇੱਕ ਮਹਿਲਾ ਇੰਸਪੈਕਟਰ ਅਮਨਜੋਤ ਕੌਰ ਵੱਲੋਂ ਪੰਜਾਬ ਦੇ ਇੱਕ ਮੰਤਰੀ ਤੇ ਉਸਦੀ ਆਈਪੀਐਸ ਅਧਿਕਾਰੀ ਪਤਨੀ ਵਿਰੁਧ ਕਥਿਤ 100 ਕਰੋੜ ਰੁਪਏ ਦੇ ਸਾਈਬਰ ਫਰਾਡ ਮਾਮਲੇ ਵਿਚ ਸਮੂਲੀਅਤ ਦੇ ਦੋਸ਼ਾਂ ਸਬੰਧੀ ਪੰਜਾਬ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ ’ਚ ਅੱਜ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ ਹੈ। ਜਦੋਂਕਿ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਇਮਾਨਦਾਰੀ ਹੀ ਉਨ੍ਹਾਂ ਦਾ ਧਰਮ ਹੈ। ਅੱਜ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਦਾ ਖੁਲ੍ਹਾਸਾ ਇੰਸਪੈਕਟਰ ਅਮਨਜੋਤ ਕੌਰ ਨੇ ਕੀਤਾ ਹੈ
50,000 ਰੁਪਏ ਰਿਸ਼ਵਤ ਲੈਣ ਵਾਲਾ ਤਹਿਸੀਲਦਾਰ ਆਪਣੇ ਡਰਾਈਵਰ ਸਹਿਤ ਵਿਜੀਲੈਂਸ ਵੱਲੋਂ ਕਾਬੂ
ਜਿਹਨਾਂ ਨੇ ਮੰਤਰੀ ਤੇ ਉਹਨਾਂ ਦੀ ਪਤਨੀ ਜਯੋਤੀ ਯਾਦਵ ’ਤੇ ਮੁਹਾਲੀ ਵਿਚ ਇਕ ਬੇਸਮੈਂਟ ਤੋਂ ਚਲਾਏ ਜਾ ਰਹੇ ਕਾਲ ਸੈਂਟਰ ਦੇ ਮਾਮਲੇ ਦੀ ਜਾਂਚ ਵਿਚ ਰੁਕਾਵਟ ਪਾਉਣ ਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਹਰਜੋਤ ਬੈਂਸ ਨੇ ਸਾਰੇ ਮਾਮਲੇ ਦੀ ਜਾਂਚ ਦਾ ਸਵਾਗਤ ਕਰਨ ਦਾ ਐਲਾਨ ਕੀਤਾ ਹੈ ਤਾਂ ਮੁੱਖ ਮੰਤਰੀ ਹੁਣ ਸ: ਬੈਂਸ ਦੇ ਐਲਾਨ ਦਾ ਮਾਣ ਰੱਖਦਿਆਂ ਆਪਣੇ ਮੰਤਰੀ ਦੇ ਕਹੇ ਮੁਤਾਬਕ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਮਜੀਠੀਆ ਨੇ ਕਿਹਾ ਕਿ ਸੀ ਬੀ ਆਈ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੀ ਮਾਮਲੇ ਵਿਚ ਜ਼ਰੂਰੀ ਹੈ ਕਿਉਂਕਿ ਪੰਜਾਬ ਪੁਲਿਸ ਤੋਂ ਕੇਸ ਵਿਚ ਨਿਆਂ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਠ ਮਹੀਨੇ ਪਹਿਲਾਂ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ ਮਾਮਲਾ ਉਸਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਮਾਮਲੇ ਦੀ ਸਹੀ ਜਾਂਚ ਨਹੀਂ ਕੀਤੀ।
ਹੁਣ ਮਨਪ੍ਰੀਤ ਬਾਦਲ ਤੇ ਲੰਗਾਹ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ
ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਆਪ ਸਰਕਾਰ ਨਾ ਸਿਰਫ ਆਪਣੇ ਸਾਰੇ ਵਾਅਦੇ ਕਰਨ ਤੋਂ ਭੱਜ ਗਈ ਹੈ ਬਲਕਿ ਇਸਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਅਤੇ ਸੂਬੇ ਵਿਚ ਨਸ਼ਾ ਘਰ-ਘਰ ਫੈਲ ਗਿਆ ਹੈ। ਉਹਨਾਂਕਿਹਾ ਕਿ ਸੂਬੇ ਵਿਚ ਕੋਈ ਵਿਕਾਸ ਕਾਰਜ ਨਹੀਂ ਹੋ ਰਿਹਾ ਤੇ ਨਾਗਰਿਕ ਸੇਵਾਵਾਂ ਠੱਪ ਹੋ ਗਈਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੁੱਪ ਨਹੀਂ ਬੈਠੇਗਾ। ਉਹਨਾਂ ਕਿਹਾ ਕਿ ਪਾਰਟੀ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰੇਗੀ। ਊਧਰ ਮੀਡੀਆ ਦੇ ਇੱਕ ਹਿੱਸੇ ਨਾਲ ਗੱਲ ਕਰਦਿਆਂ ਮੰਤਰੀ ਹਰੋਜਤ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਇਹ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਸ਼ ਹੈ, ਜਿਸਦੇ ਚੱਲਦੇ ਉਹ ਕਿਸੇ ਵੀ ਜਾਂਚ ਲਈ ਤਿਆਰ ਹਨ। ਮੰਤਰੀ ਬੈਂਸ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਜਲਦੀ ਹੀ ਮਾਣਹਾਣੀ ਦਾ ਕੇਸ ਦਾਈਰ ਕਰਨਗੇ ਤਾਂ ਕਿ ਆਪਣੇ ਨਿੱਜੀ ਸਵਾਰਥਾਂ ਲਈ ਕੋਈ ਕਿਸੇ ਨੂੰ ਝੂਠਾ ਬਦਨਾਮ ਨਾ ਕਰ ਸਕੇ। ਆਪਣੀ ਪਤਨੀ ਤੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਦੇ ਹੱਕ ਵਿਚ ਵੀ ਖੜਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਮਾਨਦਾਰੀ ਹੀ ਉਨ੍ਹਾਂ ਦਾ ਧਰਮ ਹੈ।
Share the post "ਸਾਈਬਰ ਫਰਾਡ ਮਾਮਲੇ ’ਚ ਵਿਰੋਧੀਆਂ ਨੇ ਮੰਗੀ ਜਾਂਚ, ਮੰਤਰੀ ਬੈਂਸ ਨੇ ਕਿਹਾ ਕਿ ਇਮਾਨਦਾਰੀ ਸਾਡਾ ਧਰਮ"