Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ’ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

13 Views

ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਵਤਨ ਵਾਪਸੀ ਕਰ ਰਹੇ ਹਨ ਨੌਜਵਾਨ
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ ’ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ ’ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।

ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ: ਨਾਮਵਾਰ ਇੰਮੀਗਰੇਸ਼ਨ ਦੇ ਮਾਲਕ ਭੈਣ-ਭਰਾ ਗ੍ਰਿਫਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ।

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।ਲੁਧਿਆਣਾ ਤੋਂ ਨਵ-ਨਿਯੁਕਤ ਓਫਥੈਲਮਿਕ ਅਫਸਰ ਸ਼ਿਵਾਨੀ ਸ਼ਰਮਾ ਨੇ ਨੌਕਰੀ ਮਿਲਣ ਦੀ ਖੁਸ਼ੀ ਕਰਦਿਆਂ ਖੁਲਾਸਾ ਕੀਤਾ ਕਿ ਉਸ ਦੇ ਨਾਲ ਉਸ ਦਾ ਭਰਾ ਵੀ ਨੌਕਰੀ ਪ੍ਰਾਪਤ ਕਰ ਰਿਹਾ ਹੈ। ਸ਼ਿਵਾਨੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ’ਤੇ ਆਧਾਰਿਤ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਪ੍ਰਾਪਤੀ ਹੋਰ ਵੀ ਖੁਸ਼ਗਵਾਰ ਹੈ। ਐਮਐਲਟੀ-2 ਨਿਯੁਕਤ ਹੋਈ ਖਰੜ ਤੋਂ ਗੁਰਦੀਪ ਕੌਰ ਆਪਣੇ ਨਵਜੰਮੇ ਬੱਚੇ ਨਾਲ ਸਮਾਗਮ ਵਿੱਚ ਸ਼ਾਮਲ ਹੋਈ। ਉਨ੍ਹਾਂ ਨੇ ਪੂਰੀ ਭਰਤੀ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਝਬਾਲ (ਤਰਨਤਾਰਨ) ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੁਰਲਾਲ ਸਿੰਘ ਨੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀ ਮਿਲਣ ’ਤੇ ਹੋਈ ਹੈਰਾਨੀ ਮੁੱਖ ਮੰਤਰੀ ਨਾਲ ਸਾਂਝੀ ਕੀਤੀ। ਉਸ ਨੇ ਕਿਹਾ, ‘‘ਜਦੋਂ ਮੈਨੂੰ ਨੌਕਰੀ ਬਾਰੇ ਫ਼ੋਨ ਆਇਆ ਤਾਂ ਮੈਂ ਹੈਰਾਨ ਰਹਿ ਗਿਆ ਕਿਉਂਕਿ ਮੈਨੂੰ ਇਸ ਦੀ ਉਮੀਦ ਨਹੀਂ ਸੀ।’’ ਸ੍ਰੀ ਮੁਕਤਸਰ ਸਾਹਿਬ ਤੋਂ ਐਮਐਲਟੀ ਹਰਦੀਪ ਸਿੰਘ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਸ ਨੇ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਕਿ ਉਹ ਪਹਿਲਾਂ ਵਿਦੇਸ਼ ਜਾਣ ਬਾਰੇ ਸੋਚਦਾ ਸੀ, ਪਰ ’ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਨ੍ਹਾਂ ਦੀ ਧਾਰਨਾ ਬਦਲ ਦਿੱਤੀ ਹੈ।

 

Related posts

ਸੰਜੇ ਦੱਤ ਨਹੀਂ ਲੜਣਗੇ ਲੋਕ ਸਭਾ ਚੋਣ, ਖੁਦ ਦਿੱਤੀ ਸਾਰੀ ਜਾਣਕਾਰੀ, ਪੜ੍ਹੋ

punjabusernewssite

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਗ੍ਰਿਫਤਾਰ

punjabusernewssite

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

punjabusernewssite