ਡਾਕਟਰਾਂ ਨੇ 9 ਸਤੰਬਰ ਦੀ ਹੜਤਾਲ ਦਾ ਪ੍ਰੋਗਰਾਮ ਬਦਲਿਆਂ, ਇਸ ਤਰ੍ਹਾਂ ਕਰਨਗੇ ਰੋਸ਼ ਪ੍ਰਗਟ
ਬਠਿੰਡਾ, 8 ਸਤੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਵੱਲੋਂ ਭਲਕੇ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਦੇ ਪ੍ਰੋਗਰਾਮ ਵਿੱਚ ਤਬਦੀਲੀ ਕੀਤੀ ਹੈ। ਪਤਾ ਲੱਗਿਆ ਹੈ ਕਿ ਹੁਣ ਡਾਕਟਰ 9 ਸਤੰਬਰ ਦੀ ਹੜਤਾਲ ਦੀ ਬਜਾਏ 9 ਤੋਂ 11 ਸਤੰਬਰ ਤੱਕ ਤਿੰਨ ਦਿਨਾਂ ਲਈ ਅੱਧੇ ਦਿਨ (8 ਤੋਂ 11 ਵਜੇ) ਤੱਕ ਓਪਡੀ ਸੇਵਾਵਾਂ ਬੰਦ ਰੱਖਣਗੇ।
ਫ਼ਰੀਦਕੋਟ ’ਚ ਹਥਿਆਰਾਂ ਵਾਲੀ ‘ਕਿੱਟ’ ਸੁੱਟ ਕੇ ਭੱਜੇ ਬਦਮਾਸ਼ ਕਾੳਂੁਟਰ ਇੰਟੈਲੀਜੈਂਸੀ ਦੀ ਟੀਮ ਵੱਲੋਂ ਕਾਬੂ
ਸੂਚਨਾ ਮੁਤਾਬਕ ਡਾਕਟਰਾਂ ਵੱਲੋਂ ਅਣਮਿਥੇ ਸਮੇਂ ਲਈ ਪੂਰਨ ਤੌਰ ’ਤੇ ਦਿੱਤੇ ਬੰਦ ਦੇ ਸੱਦੇ ਦੌਰਾਨ ਸਿਹਤ ਮੰਤਰੀ ਵੱਲੋਂ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਗਈ ਸੀ ਅਤੇ ਨਾਲ ਹੀ ਕੈਬਿਨਟ ਦੀ ਸਬ ਕਮੇਟੀ ਵੱਲੋਂ ਵੀ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਭਰੋਸਾ ਦਿੱਤਾ ਸੀ। ਜਿਸਤੋਂ ਬਾਅਦ ਐਸੋਸੀਏਸ਼ਨ ਨੇ ਹੜਤਾਲ ਦੇ ਪ੍ਰੋਗਰਾਮ ਵਿਚ ਤਬਦੀਲੀ ਕਰ ਦਿੱਤੀ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ ਜਗਰੂਪ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ ਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।
ਬਿਜਲੀ ਮੰਤਰੀ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼
ਉਨ੍ਹਾਂ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ, ਕੀ ਉਹ ਤਰੱਕੀਆਂ ਰੋਕ ਕੇ ਸਰਕਾਰੀ ਹਸਪਤਾਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਕਿਓਕਿ ਇਸ ਤਰਾਂ ਚੰਗੇ ਤੇ ਮਾਹਿਰ ਡਾਕਟਰ ਸਰਕਾਰੀ ਹਸਪਤਾਲ ਛੱਡ ਜਾਣਗੇ। ਉਹਨਾਂ ਕਿਹਾ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਾਂ ਜੇ ਇਸ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਢਿੱਲਾ ਰਵੱਈਆ ਬਣਾਈ ਰੱਖਿਆ ਤਾਂ ਉਹਨਾਂ ਦੀ ਕਿਸੇ ਵੀ ਗੱਲ ਤੇ ਭਰੋਸਾ ਕਰਨਾ ਮੁਸ਼ਕਿਲ ਹੋ ਜਾਵੇਗਾ।
Share the post "ਸਾਵਧਾਨ: ਹੁਣ ਅਗਲੇ ਤਿੰਨ ਦਿਨ ਅੱਧੇ ਦਿਨ ਲਈ ਸਰਕਾਰੀ ਹਸਪਤਾਲਾਂ ਦੀ OPD ਰਹੇਗੀ ਬੰਦ"