ਸ੍ਰੀ ਅੰਮ੍ਰਿਤਸਰ ਸਾਹਿਬ, 8 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਸਿਕਾਇਤ ’ਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਸਹਿਤ ਅਕਾਲੀ ਸਰਕਾਰ ਦੌਰਾਨ ਹੋਈਆਂ ਭੁੱਲਾਂ ਦੀ ਕੀਤੀ ਸਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਜਿੱਥੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਸੀ, ਉਥੇ ਸਾਲ 2007 ਤੋਂ 2017 ਤੱਕ ਅਕਾਲੀ ਸਰਕਾਰ ਦੌਰਾਨ ਸਿੱਖ ਵਜ਼ੀਰ ਰਹੇ 17 ਆਗੂਆਂ ਨੂੰ ਵੀ ਤਲਬ ਕੀਤਾ ਗਿਆ ਸੀ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੁਣ ਤੱਕ ਅੱਧੀ ਦਰਜ਼ਨ ਤੋਂ ਵੱਧ ਸਾਬਕਾ ਵਜ਼ੀਰ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ ਤੇ ਹੁਣ ਭਲਕੇ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਢਸਾ ਅਤੇ ਬੀਬੀ ਜੰਗੀਰ ਕੌਰ ਵੀ ਪੇਸ਼ ਹੋਣ ਜਾ ਰਹੇ ਹਨ।
ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ: ਲਾਲਜੀਤ ਸਿੰਘ ਭੁੱਲਰ
ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੌਣ ਤੋਂ ਪਹਿਲਾਂ ਦੋਨਾਂ ਨੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬਣਾਏ ਪ੍ਰੀਜੀਡੀਅਮ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਭੇਜਦਿਆਂ ਕਿਹਾ ਹੈ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਪੇਸ਼ ਹੋਣਗੇ, ਜਿਸਦੇ ਚੱਲਦੇ ਪੇਸ਼ ਹੋਣ ਤੋਂ ਪਹਿਲਾਂ ਉਹ ਕੋਈ ਵੀ ਦੁਨਿਆਵੀਂ ਅਹੁੱਦਾ ਨਹੀਂ ਰੱਖਣਗੇ। ਹਾਲਾਂਕਿ ਇੱਕ ਨਿਮਾਣੇ ਵਰਕਰ ਦੇ ਤੌਰ ‘ਤੇ ਸੁਧਾਰ ਲਹਿਰ ਦੀ ਤਰ੍ਹਾਂ ਸੇਵਾ ਕਰਦੇ ਰਹਿਣਗੇ।
Share the post "ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਤੋਂ ਪਹਿਲਾਂ ਢੀਂਢਸਾ ਤੇ ਜੰਗੀਰ ਕੌਰ ਨੇ ਸੁਧਾਰ ਲਹਿਰ ਦੀ ਪ੍ਰੀਜੀਡੀਅਮ ਤੋਂ ਦਿੱਤਾ ਅਸਤੀਫ਼ਾ"