WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਡੀ ਸਿਹਤ

ਪੰਜਾਬ ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ, ਮਰੀਜ਼ਾਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ

ਚੰਡੀਗੜ੍ਹ, 9 ਸਤੰਬਰ: ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਵਲੋਂ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖੀਆਂ ਗਈਆਂ। ਇਸ ਦੌਰਾਨ ਜਿੰਨਾ ਮਰੀਜ਼ਾਂ ਨੂੰ ਹੜਤਾਲ ਬਾਰੇ ਜਾਣਕਾਰੀ ਨਹੀਂ ਸੀ ਉਹ ਸਮੇਂ ਤੇ ਆ ਕੇ ਖੜੇ ਰਹੇ ਅਤੇ ਸਾਰੇ ਹਸਪਤਾਲਾਂ ਵਿੱਚ ਕਾਫੀ ਭੀੜ ਦੇਖੀ ਗਈ। ਮੈਡੀਕਲ ਅਫਸਰਾਂ ਨੇ ਸਰਕਾਰ ਪ੍ਰਤੀ ਆਪਣੀਆਂ ਮੰਗਾਂ ਦੇ ਪੈਂਫਲਟ ਵੰਡ, ਫਲੈਕਸ ਬੈਨਰ ਅਤੇ ਅਤੇ ਭਾਸ਼ਣਾ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਸੁਰੱਖਿਆ ਦੇ ਮੁੱਦੇ ’ਤੇ ਲੇਡੀ ਡਾਕਟਰਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲਿਆ ਕਿਉਂਕਿ ਕੱਲ ਵੀ ਮੋਹਾਲੀ ਜਿਲੇ ਵਿੱਚ ਇੱਕ ਗਰਭਵਤੀ ਡਾਕਟਰ ਤੇ ਡਿਊਟੀ ਦੌਰਾਨ ਹਮਲਾ ਕੀਤਾ ਗਿਆ।

ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜੰਗੀਰ ਕੌਰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਪੇਸ਼

ਦੱਸਣ ਯੋਗ ਹੈ ਕਿ ਪਹਿਲਾਂ ਐਸੋਸੀਏਸ਼ਨ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਦਰੋਹ ਥੋੜਾ ਘਟਾਇਆ ਹੈ। ਉਹਨਾਂ ਕਿਹਾ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਾਂ ਪਰ ਹਾਲੇ ਵੀ ਕਿਉਕਿ ਸਰਕਾਰ ਦੀ ਤਰਫ ਤੋਂ ਸਿਹਤ ਮੰਤਰੀ ਦੁਆਰਾ ਦਿੱਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜਮੀਨੀ ਪੱਧਰ ਤੇ ਨਹੀਂ ਪਹੁੰਚੇ, ਨਾ ਹੀ ਸਰਕਾਰ ਬਾਰ-ਬਾਰ ਮੀਟਿੰਗਾਂ ਵਿੱਚ ਸਮਾਂ ਬੱਧ ਤਰੱਕੀਆਂ ਸਬੰਧੀ ਕੋਈ ਨੋਟੀਫਿਕੇਸ਼ਨ ਲੈ ਕੇ ਆਈ ਹੈ। ਇਹ ਅੰਦੋਲਨ ਆਪਣੀ ਜਾਇਜ ਪ੍ਰਮੁੱਖ ਮੰਗਾਂ ਮਨਾਉਣ ਤੋਂ ਬਿਨਾਂ ਨਹੀਂ ਰੁਕੇਗਾ। ਐਸੋਸੀਏਸ਼ਨ ਦੇ ਆਗੂ ਡਾ ਜਗਰੂਪ ਸਿੰਘ ਨੇ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਤਰੱਕੀਆਂ ਰੋਕ ਕੇ ਸਰਕਾਰ ਕੀ ਸਰਕਾਰੀ ਹਸਪਤਾਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਕਿਓਕਿ ਇਸ ਤਰਾਂ ਚੰਗੇ ਤੇ ਮਾਹਿਰ ਡਾਕਟਰ ਸਰਕਾਰੀ ਹਸਪਤਾਲ ਛੱਡ ਜਾਣਗੇ।

ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋ-ਮਾਰਨ ਦੀ ਧਮਕੀ

ਐਸੋਸੀਏਸ਼ਨ ਨੇ ਆਪਣੀ ਅਗਲੀ ਨੀਤੀ ਬਾਰੇ ਦੱਸਦਿਆਂ ਕਿਹਾ ਕਿ ਇਹ ਹੜਤਾਲ ਦਾ ਰੂਪ ਰੇਖ ਤਿੰਨ ਭਾਗਾਂ ਵਿੱਚ ਵੰਡਿਆ ਜਾ ਰਿਹਾ ਪਹਿਲੇ ਤਿੰਨ ਦਿਨ ਲਈ ਸਿਰਫ ਅੱਧੇ ਦਿਨ ਦੇ ਲਈ ਓਪੀਡੀ ਬੰਦ ਰੱਖੀ ਜਾਵੇਗੀ। ਜੇ ਸਰਕਾਰ ਫਿਰ ਵੀ ਕੋਈ ਹੱਲ ਨਹੀਂ ਲੈ ਕੇ ਆਉਂਦੀ ਤਾਂ ਫੇਸ ਦੋ ਵਿੱਚ 12 ਸਤੰਬਰ ਤੋਂ ਪੂਰੇ ਸਮੇਂ ਲਈ ਸਾਰੀਆਂ ਸੇਵਾਵਾਂ ਬੰਦ ਕਰਤੀਆਂ ਜਾਣਗੀਆਂ। ਸਿਰਫ ਐਮਰਜਂਸੀ ਮਰੀਜ਼ਾਂ ਦੀ ਲੋੜ ਨੂੰ ਦੇਖਦੇ ਹੋਏ ਬਹਾਲ ਰੱਖੀ ਜਾਵੇਗੀ। ਇਸ ਤੋਂ ਬਾਅਦ ਵੀ 16 ਸਤੰਬਰ ਜੇਕਰ ਨੌਬਤ ਆਈ ਤਾਂ ਹਰ ਤਰ੍ਹਾਂ ਦੇ ਮੈਡੀਕੋ ਲੀਗਲ ਸੇਵਾਵਾਂ ਵੀ ਡਾਕਟਰ ਮਜਬੂਰ ਹੋ ਕੇ ਛੱਡ ਜਾਣਗੇ।

 

Related posts

ਕੰਨਾ ਦੀ ਜਾਚ ਸਮੇ ਸਮੇ ਤੇ ਕਰਾਉਣੀ ਜਰੂਰੀ:ਡਾ ਸਾਰੂ

punjabusernewssite

ਡੈਂਗੂ ਦਾ ਡੰਗ: ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਥਾਣਿਆਂ ਤੇ ਦਫ਼ਤਰਾਂ ਦੀ ਕੀਤੀ ਚੈਕਿੰਗ

punjabusernewssite

ਖ਼ੂਨਦਾਨ ਕੈਂਪ ਵਿੱਚ 20 ਦਾਨੀਆਂ ਨੇ ਕੀਤਾ ਸਵੈਇੱਛਾ ਨਾਲ ਖੂਨਦਾਨ

punjabusernewssite