ਹਲਕਾ ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਹੇਠ ਪਿੰਡ ਕਾਂਗੜ ਵਿਖੇ ਲਗਾਇਆ ਜਨ ਸੁਣਵਾਈ ਕੈਂਪ

Date:

spot_img

ਕਾਂਗੜ (ਬਠਿੰਡਾ) : 10 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਪਿੰਡ ਕਾਂਗੜ ਵਿਖੇ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮੌਜੂਦ ਵਿਧਾਇਕ ਬਲਕਾਰ ਸਿੰਘ ਸਿੱਧੂ ਹਲਕਾ ਰਾਮਪੁਰਾ ਫੂਲ ਨੇ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਕੇ ਸੁਵਿਧਾਵਾਂ ਮੁਹੱਈਆ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾ ਕੀਤੀ ਮੁਲਾਕਾਤ

ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਕਰ ਸਾਂਝ ਨੂੰ ਪੂਰਨ ਬਰਕਰਾਰ ਰੱਖਿਆ ਜਾਵੇ ਤੇ ਛੋਟੇ-ਮੋਟੇ ਮਸਲਿਆਂ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ।ਇਸ ਮੌਕੇ ਪਿੰਡ ਕਾਂਗੜ ਤੋਂ ਇਲਾਵਾ ਆਦਮਪੁਰਾ, ਗੋਸਪੁਰਾ, ਸਲਾਬਤਪੁਰਾ, ਦਿਆਲਪੁਰਾ ਭਾਈਕਾ ਅਤੇ ਰਾਜਗੜ੍ਹ ਆਦਿ ਨੇੜਲੇ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ,

ਆਪ ਆਗੂ ਦਾ ‘ਕਾਤਲ’ ਪੁਲਿਸ ਨੇ ਰਾਤੋ-ਰਾਤ ਚੁੱਕਿਆ, ਪੱਗ ਲਾਹੀ ਦਾ ਲਿਆ ਸੀ ਬਦਲਾ !!

ਜਿਨ੍ਹਾਂ ’ਚ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੇ ਓਵਰ ਫਲੋ ਹੋਣ ਅਤੇ ਨਜਾਇਜ਼ ਕਬਜ਼ੇ, ਨਹਿਰੀ ਪਾਣੀ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਸਾਹਮਣੇ ਆਈਆਂ, ਜਿਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਵਿਧਾਇਕ ਬਲਕਾਰ ਸਿੱਧੂ ਵਲੋਂ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡਾਂ ਦੇ ਲੋਕ ਤੇ ਮੋਹਤਵਾਰ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...