Thursday, April 16, 2026
spot_img
spot_img

ਵਿਜੀਲੈਂਸ ਨੇ ਬਠਿੰਡਾ ਦੇ ਥਾਣੇਦਾਰ ਨੂੰ 5,000 ਦੀ ਰਿਸ਼ਵਤ ਲੈਂਦਿਆਂ ਦਬੋਚਿਆ

Date:

spot_img

ਬਠਿੰਡਾ, 10 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜੇਲ੍ਹ ‘ਚ ਬੈਠ ਕੇ ਚੋਣ ਜਿੱਤਣ ਵਾਲੇ MP Er Rashid ਨੂੰ ਮਿਲੀ ਅੰਤਰਿਮ ਜ਼ਮਾਨਤ

ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ।

ਬਿਜਲੀ ਚੋਰੀ ਵਿਰੁਧ ਸਖ਼ਤ ਹੋਈ ਪੰਜਾਬ ਸਰਕਾਰ, 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...