WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਚੰਡੀਗੜ੍ਹ, 11 ਸਤੰਬਰ : ਪੰਜਾਬ ਦੇ ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 10 ਤੋਂ 12 ਸਤੰਬਰ ਤੱਕ ਸਮੂਹਕ ਛੁੱਟੀ ਰਾਹੀਂ ਹੜਤਾਲ ਕਰਨ ਦੇ ਸੰਘਰਸ਼ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਅੱਜ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਐਲਾਨ ਕਰਦਿਆਂ ਜਥੇਬੰਦੀ ਦੇ ਸਮੂਹ ਆਗੂਆਂ ਨੂੰ ਕਿਹਾ ਗਿਆ ਹੈ

ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰਮਾਈਡ ਰੋਮੀ ਨਾਭਾ ਜੇਲ੍ਹ ਤੋਂ ਅੰਮ੍ਰਿਤਸਰ ਤਬਦੀਲ

ਕਿ ਹੜਤਾਲੀ ਕਾਮਿਆਂ ਦੀਆਂ ਗੇਟ ਰੈਲੀਆਂ ਵਿੱਚ ਕਿਸਾਨ ਕਾਫਲੇ ਸ਼ਾਮਲ ਕਰਕੇ ਹਮਾਇਤ ਨੂੰ ਅਮਲੀ ਰੂਪ ਦਿੱਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਅਧਿਕਾਰੀਆਂ ਉੱਤੇ ਦੋਸ਼ ਲਾਇਆ ਕਿ ਬਿਜਲੀ ਸਪਲਾਈ ਦੇ ਨੁਕਸਾਂ ਨੂੰ ਠੀਕ ਕਰਨ ਵਾਲੇ ਕਾਮਿਆਂ ਨੂੰ ਪੂਰਾ ਸੁਰੱਖਿਆ ਸਾਮਾਨ ਨਾ ਦੇਣ ਕਰਕੇ ਉਹ ਆਏ ਦਿਨ ਮਾਰੂ ਹਾਦਸਿਆਂ ਰਾਹੀਂ ਮੌਤਾਂ ਅਤੇ ਅੰਗਹੀਣਤਾ ਦਾ ਸ਼ਿਕਾਰ ਹੋ ਰਹੇ ਹਨ। ਇਸਤੋਂ ਇਲਾਵਾ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਾਰਨ ਇਨ੍ਹਾਂ ਕਾਮਿਆਂ ਸਮੇਤ ਆਮ ਖਪਤਕਾਰਾਂ ਨੂੰ ਹੋਰ ਅਨੇਕਾਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿੰਡ ਚੰਦੜ ਵਿਖੇ ਕਬੱਡੀ ਕੱਪ ਵਿਚ ਪਿੰਡ ਚੰਦੜ ਦੀ ਟੀਮ ਰਹੀਂ ਜੇਤੂ

ਇਸ ਲਈ ਹੜਤਾਲੀ ਬਿਜਲੀ ਕਾਮਿਆਂ ਦੀਆਂ ਭਖਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਆਪਣਾ ਬਿਆਨ ਜਾਰੀ ਰੱਖਦਿਆਂ ਕਿਸਾਨ ਆਗੂਆਂ ਨੇ ਮਨੀਪੁਰ ਗਵਰਨਰ ਹਾਊਸ ਵੱਲ ਜਾ ਰਹੇ ਲੋਕਾਂ ਉੱਤੇ ਲਾਠੀਆਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਬੋਲੇ ਗਏ ਜਾਬਰ ਪੁਲੀਸ ਹੱਲੇ ਰਾਹੀਂ 40 ਤੋਂ ਵੱਧ ਵਿਦਿਆਰਥੀਆਂ ਨੂੰ ਸਖਤ ਜ਼ਖ਼ਮੀ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ

 

Related posts

ਕੇ.ਵੀ.ਕੇ ਵਿਖੇ ਬੀਬੀਆਂ ਲਈ 10 ਰੋਜ਼ਾ ਸਿਖਲਾਈ ਕੈਂਪ ਆਯੋਜਿਤ

punjabusernewssite

ਭਲਕ ਤੋਂ ਲਗਾਏ ਜਾ ਰਹੇ ਪੰਜ ਰੋਜਾ ਖੇਤੀ ਨੀਤੀ ਮੋਰਚੇ ਲਈ ਨਾਟਕ, ਮੀਟਿੰਗਾਂ, ਰੈਲੀਆਂ ਜਾਰੀ

punjabusernewssite

ਮੰਦਭਾਗੀ ਖ਼ਬਰ: ਖ਼ਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

punjabusernewssite