WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਪਰਾਧ ਜਗਤ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁਧ ਪਰਚੇ ਦਰਜ, ਦੇਖੋ ਲਿਸਟ

ਸੂਬੇ ਭਰ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿਖੇ 20 ਐਫਆਈਆਰਜ਼ ਕੀਤੀਆਂ ਗਈਆਂ ਦਰਜ
ਚੰਡੀਗੜ੍ਹ, 11 ਸਤੰਬਰ: ਪਿਛਲੇ ਕਈ ਦਹਾਕਿਆਂ ਤੋਂ ਗੈਰ ਕਾਨੂੰਨੀ ਤੇ ਲਾਲਚੀ ਟਰੈਵਲ ਏਜੰਟਾਂ ਦੁਆਰਾ ਭੋਲੇ-ਭਾਲੇ ਲੋਕਾਂ ਨਾਲ ਲੱਖਾਂ ਦੀਆਂ ਠੱਗੀਆਂ ਮਾਰਨ ਦੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਪੁਲਿਸ ਵੱਲੋਂ ਸਮੇਂ ਸਮੇਂ ’ਤੇ ਇੰਨ੍ਹਾਂ ਏਜੰਟਾਂ ਖਿਲਾਫ਼ ਕਾਰਵਾਈਆਂ ਵੀ ਕੀਤੀਆਂ ਜਾਂਦੀਆਂ ਹਨ। ਪ੍ਰੰਤੂ ਇਸ ਦੌਰਾਨ ਹੋਰ ਨਵੇਂ ਠੱਗ ਇੰਮੀਗਰੇਸ਼ਨ ਦੇ ਨਾਂ ‘ਤੇ ਠੱਗੀਆਂ ਮਾਰਨ ਲਈ ਸਾਹਮਣੇ ਆ ਜਾਂਦੇ ਹਨ। ਹੁਣ ਪੰਜਾਬ ਪੁਲਿਸ ਨੇ ਸੰਗਠਿਤ ਰੂਪ ਵਿਚ ਅਜਿਹੇ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁਧ ਕਾਰਵਾਈ ਵਿੱਢੀ ਹੈ ਜਿਸਦੇ ਤਹਿਤ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ’ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਹ ਪਰਚੇ ਪੰਜਾਬ ਦੇ ਵੱਖ ਵੱਖ 20 ਜਿਲਿ੍ਹਆਂ ਵਿਚ ਕੀਤੇ ਗਏ ਹਨ। ਇਸ ਸਬੰਧੀ ਮਾਮਲੇ ਦੀ ਜਾਣਕਾਰੀ ਦਿੰਦਿਆਂ ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ।

ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰਮਾਈਡ ਰੋਮੀ ਨਾਭਾ ਜੇਲ੍ਹ ਤੋਂ ਅੰਮ੍ਰਿਤਸਰ ਤਬਦੀਲ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿੱਚ ਤਸਦੀਕ ਕੀਤੀ ਅਤੇ ਉਨ੍ਹਾਂ ਵਿਰੁੱਧ ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਸਮੇਤ ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਿ ਇਮੀਗ੍ਰੇਸ਼ਨ ਐਕਟ, 1983 ਦੇ ਤਹਿਤ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਹੀ ਜਾਓ ਅਤੇ ਹਮੇਸ਼ਾ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਦੀ ਮੰਗ ਕਰੋ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟਾਂ ਦੇ ਕੰਮ ਕਰਨ ਦੇ ਤਰੀਕਿਆਂ ਦੀ ਪੁਸ਼ਟੀ ਕਰੋ ਅਤੇ ਫਿਰ ਉਨ੍ਹਾਂ ‘ਤੇ ਭਰੋਸਾ ਕਰੋ।

Ex DGP Sumedh Saini ਦੀਆਂ ਮੁਸ਼ਕਿਲਾਂ ਵਧੀਆਂ, Supreme Court ਨੇ FIR ਰੱਦ ਕਰਨ ਦੀ ਪਿਟੀਸ਼ਨ ਕੀਤੀ ਖ਼ਾਰਜ਼

ਗੈਰ-ਕਾਨੂੰਨੀ ਟਰੈਵਲ ਏਜੰਟ, ਜਿਹਨਾਂ ਵਿਰੁੱਧ ਪਰਚੇ ਦਰਜ਼ ਕੀਤੇ ਹਨ
(1) ਸੈਵਨ ਹੌਰਸ ਇਮੀਗ੍ਰੇਸ਼ਨ ਲੁਧਿਆਣਾ,(2) ਅਵਰੌਡ ਐਕਸਪਰਟ ਲੁਧਿਆਣਾ,(3) ਅਵਰੌਡ ਕਿਵਾ ਲੁਧਿਆਣਾ,(4) ਪਾਈਜ਼ ਇਮੀਗ੍ਰੇਸ਼ਨ ਲੁਧਿਆਣਾ,(5) ਪਾਸ ਪ੍ਰੋ ਓਵਰਸੀਜ਼ ਲੁਧਿਆਣਾ,(6) ਹੌਰਸ ਇਮੀਗ੍ਰੇਸ਼ਨ ਕੰਸਲਟੈਂਸੀ ਲੁਧਿਆਣਾ, (7) ਆਰਾਧਿਆ ਇੰਟਰਪ੍ਰਾਈਜਿਜ਼ ਜਲੰਧਰ,(8) ਕਾਰਸਨ ਟਰੈਵਲ ਕੰਸਲਟੈਂਸੀ ਜਲੰਧਰ,(9) ਟਰੂ ਡੀਲਜ਼ ਇਮੀਗ੍ਰੇਸ਼ਨ ਸਰਵਿਸਿਜ਼ ਜਲੰਧਰ,(10) ਆਈ ਵੇ ਓਵਰਸੀਜ਼ ਜਲੰਧਰ,(11) ਵਿਦੇਸ਼ ਯਾਤਰਾ ਜਲੰਧਰ (12) ਗਲਫ ਜੌਬਜ਼ ਕਪੂਰਥਲਾ,(13) ਰਹਾਵੇ ਇਮੀਗ੍ਰੇਸ਼ਨ ਅੰਮ੍ਰਿਤਸਰ,(14) ਜੇ.ਐਸ. ਐਂਟਰਪ੍ਰਾਈਜ਼ ਅੰਮ੍ਰਿਤਸਰ,(15) ਪਾਵਰ ਟੂ ਫਲਾਈ ਅੰਮ੍ਰਿਤਸਰ,(16) ਟਰੈਵਲ ਮੰਥਨ ਅੰਮ੍ਰਿਤਸਰ(17) ਅਮੇਜ਼-ਏ-ਸਰਵਿਸ ਅੰਮ੍ਰਿਤਸਰ (18) ਆਰ.ਐਸ. ਇੰਟਰਪ੍ਰਾਈਜਿਜ਼ ਹੁਸ਼ਿਆਰਪੁਰ,(19) ਟਾਰਗੇਟ ਇਮੀਗ੍ਰੇਸ਼ਨ ਹੁਸ਼ਿਆਰਪੁਰ(20) ਪੀ.ਐਸ. ਇੰਟਰਪ੍ਰਾਈਜਿਜ਼ ਹੁਸ਼ਿਆਰਪੁਰ,(21) ਹਾਈਵਿੰਗਜ਼ ਓਵਰਸੀਜ਼ 7 ਐਸ.ਏ.ਐਸ.ਨਗਰ, (22) ਪੀਐਨਐਸ ਵੀਜ਼ਾ ਸਰਵਿਸਿਸ ਐਸਏਐਸ ਨਗਰ, (23) ਜੀਸੀਸੀ ਐਕਸਪਰਟ ਪਟਿਆਲਾ,(24) ਗਲਫ ਟਰੈਵਲ ਏਜੰਸੀ ਦਿੜ੍ਹਬਾ ਸੰਗਰੂਰ (25) ਬਿੰਦਰ ਬੀਬੀਐਸਜੀ ਇਮੀਗ੍ਰੇਸ਼ਨ ਦਿੜ੍ਹਬਾ ਸੰਗਰੂਰ ਸਾਮਲ ਹਨ।

 

Related posts

ਬਠਿੰਡਾ ਪੁਲੀਸ ਵੱਲੋਂ ਮੱਧ ਪ੍ਰਦੇਸ਼ ਵਿੱਚੋਂ ਹਥਿਆਰਾਂ ਦੀ ਖ਼ਰੀਦ ਕਰਕੇ ਪੰਜਾਬ ਚ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼

punjabusernewssite

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

punjabusernewssite

ਬਠਿੰਡਾ ਦੇ ਇੱਕ ਪਿੰਡ ‘ਚ ਇੰਝ ਸੁੱਤੇ ਪਏ ਪ੍ਰਵਾਰ ਉਪਰ ਮੌਤ ਬਣਕੇ ਛੱਤ ਡਿੱਗੀ

punjabusernewssite