WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਹੋਵੇਗਾ ਬੁੱਤ
ਚੰਡੀਗੜ੍ਹ 12 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨੇਤਾਵਾਂ ਦੇ ਨਾਮ ‘ਤੇ ਰੱਖਣ ਨਾਲ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ ‘ਤੇ ਉਤਰੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ।

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਰਹੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਸ਼ਹੀਦ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਅਨਿਆਂ ਵਿਰੁੱਧ ਲੜਾਈ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਮਹਾਨ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Related posts

ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਦਾ ਮਾਮਲਾ ਮੁੜ ਵਿਚਾਰਨਯੋਗ ਨਹੀਂ : ਜਾਖੜ

punjabusernewssite

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

punjabusernewssite

ਪੰਜਾਬ ਪੁਲਿਸ ਨੇ ਮੋਹਾਲੀ ‘ਚ ਹਮਲੇ ਦੀ ਗੁੱਥੀ ਸੁਲਝਾਈ, ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਸੀ ਮਾਸਟਰਮਾਈਂਡ

punjabusernewssite