ਚਾਉਂਕੇ, ਮੰਡੀ ਕਲਾਂ ਅਤੇ ਲਹਿਰਾ ਮੁਹੱਬਤ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਬਠਿੰਡਾ, 12 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਚਾਉਂਕੇ, ਮੰਡੀ ਕਲਾਂ ਅਤੇ ਲਹਿਰਾ ਮੁਹੱਬਤ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸਐਸਪੀ ਅਮਨੀਤ ਕੌਂਡਲ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਨਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਇਸੇ ਪਿੰਡ ਵਿੱਚ ਹੋਈਆਂ ਸਨ।
ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਗੱਲ ‘ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਦੇ ਪ੍ਰਬੰਧਨ ਦੇ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਾਰੇ ਕਿਸਾਨਾਂ ਦੇ ਸੋਇਲ ਕਾਰਡ ਬਣਾਏ ਜਾਣ ਅਤੇ ਲੈਬੋਰਟਰੀ ਰਾਹੀਂ ਮਿੱਟੀ ਦੀ ਪਰਖ ਕੀਤੀ ਜਾਵੇ ਇਸ ਦੇ ਨਾਲ ਕਿਸਾਨਾਂ ਨੂੰ ਖੁਦ ਪਤਾ ਲੱਗ ਜਾਵੇਗਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਕੀ-ਕੀ ਨੁਕਸਾਨ ਹੁੰਦੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ 15 ਅਗਸਤ ਅਤੇ 26 ਜਨਵਰੀ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਡੀਆਂ ਫਸਲਾਂ ਲਈ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਕੁੱਲ ਮਿਲਾ ਕੇ ਨੁਕਸਾਨ ਕਿਸਾਨ ਨੂੰ ਹੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀ ਨੂੰ ਹੋਰ ਆਧੁਨਿਕ ਤਰੀਕੇ ਨਾਲ ਕਰਨ ਦੇ ਮੱਦੇਨਜ਼ਰ ਮੌਜੂਦ ਕਿਸਾਨਾਂ ਦੇ ਸੁਝਾਅ ਵੀ ਲਏ।ਇਸ ਦੌਰਾਨ ਐਸਐਸਪੀ ਅਮਨੀਤ ਕੌਡਲ ਨੇ ਸਮੂਹ ਕਿਸਾਨ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਸੀ ਭਾਈਚਾਰਕ ਸਾਂਝ ਨਾਲ ਰਲ-ਮਿਲ ਕੇ ਕੰਮ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪੁਲਿਸ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਉਹ ਸੰਬੰਧਿਤ ਐਸਐਚਓ ਦੇ ਨਾਲ ਰਾਬਤਾ ਕਾਇਮ ਕਰ ਸਕਦੇ ਹਨ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ, ਬਲਾਕ ਖੇਤੀਬਾੜੀ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।
Share the post "ਮਿੱਟੀ ਦੀ ਉਪਜਾਓ ਸ਼ਕਤੀ ਬਚਾਉਣ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ"