WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰੂਪਨਗਰ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਸ੍ਰੀ ਆਨੰਦਪੁਰ ਸਾਹਿਬ, 12 ਸਤੰਬਰ:ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਲਈ ਨਕਸ਼ਾ ਤਿਆਰ ਅਤੇ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ,8 DCs ਸਹਿਤ ਤਿੰਨ ਦਰਜ਼ਨ ਤੋਂ ਵੱਧ IAS ਬਦਲੇ

ਕਿਉਂਕਿ ਇਸ ਨਾਲ ਪਿੰਡ ਦਾ ਡਿਜੀਟਲ ਲੈਵਲ ਵੀ ਪਤਾ ਲੱਗ ਜਾਵੇਗਾ ਅਤੇ ਪਿੰਡਾਂ ਦੀਆਂ ਗਲੀਆਂ ਦੀ ਲੰਬਾਈ ਵੀ ਸਹੀ ਤੌਰ ‘ਤੇ ਪਤਾ ਲੱਗ ਜਾਵੇਗੀ। ਡਿਜੀਟਲ ਸੈਟੇਲਾਈਟ ਮੈਪਿੰਗ ਰਾਹੀਂ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਤਿਆਰ ਕੀਤੀ ਜਾਣ ਵਾਲੇ ਕਾਰਜ ਦੇ ਅੰਦਾਜਨ ਖਰਚ ਦਾ ਸੁਖਾਲਿਆਂ ਪਤਾ ਲਗਾਇਆ ਜਾ ਸਕੇਗਾ ਅਤੇ ਪਿੰਡ ਦੇ ਹਰੇਕ ਘਰ ਅਤੇ ਗਲੀ ਦਾ ਵੀ ਨੰਬਰ ਲੱਗ ਜਾਵੇਗਾ ਅਤੇ ਘਰ ਦੇ ਮਾਲਕ ਬਾਰੇ ਵੀ ਪਤਾ ਲੱਗ ਜਾਵੇਗਾ। ਇਹ ਡਾਟਾ ਉਮਰ ਭਰ ਲਈ ਤਿਆਰ ਹੋ ਜਾਵੇਗਾ ਜਿਸ ਨੂੰ ਲੋੜ ਪੈਣ ‘ਤੇ ਅਪਡੇਟ ਵੀ ਕੀਤਾ ਜਾ ਸਕੇਗਾ।

 

Related posts

ਐਮ.ਪੀ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

punjabusernewssite

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ

punjabusernewssite

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੌਲਾਨਾ ਆਜ਼ਾਦ ਨੈਸ਼ਨਲ ਕਾਨਫਰੰਸ ‘ਚ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ

punjabusernewssite