ਮੁਹਾਲੀ, 13 ਸਤੰਬਰ: ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ SAS ਨਗਰ ਤੋਂ ਇੱਕ ਡਰੱਗ ਇੰਸਪੈਕਟਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਡਰੱਗ ਇੰਸਪੈਕਟਰ ਦੇ ਕੋਲੋਂ ਕਰੋੜਾਂ ਰੁਪਏ ਦੀ ਨਗਦੀ ਵੀ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਕਥਿਤ ਦੋਸ਼ੀ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਅਤੇ ਡਰੱਗ ਮਨੀ ਨੂੰ ਲਾਂਡਰਿੰਗ ਕਰਨ ਨਾਲ ਜੁੜੇ ਨਸ਼ਾ ਤਸਕਰੀ ਦੀਆਂ ਕਾਰਵਾਈਆਂ ਵਿੱਚ ਮਦਦ ਕਰ ਰਿਹਾ ਸੀ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦ ਵੱਲੋਂ ਅੱਜ ਇੱਥੇ ਇੱਕ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਥਿਤ ਦੋਸ਼ੀ ਜੇਲ੍ਹ ਦੇ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰੋਂ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।
ਅਰਵਿੰਦ ਕੇਜ਼ਰੀਵਾਲ ਦੀ ਜਮਾਨਤ ’ਤੇ ਅੱਜ ਆਵੇਗਾ ਫੈਸਲਾ
ਜਾਂਚ ਪੜਤਾਲ ਦੌਰਾਨ ਗੰਭੀਰ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸਦੇ ਤਹਿਤ ANTF ਨੇ ₹7.09 ਕਰੋੜ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਅਤੇ ਫ੍ਰੀਜ਼ ਕਰ ਦਿੱਤਾ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।ANTF ਨੇ ਇਸ ਡਰੱਗ ਇੰਸਪੈਕਟਰ ਦੇ ਕੋਲੋਂ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਗਤੀਵਿਧੀਆਂ ਦੀ ਕਮਾਈ ਰਾਹੀਂ ਹਾਸਲ ਕੀਤੀ ਮਹੱਤਵਪੂਰਨ ਸੰਪਤੀਆਂ ਦੀ ਪਛਾਣ ਕੀਤੀ ਗਈ, ਜਿਸ ਵਿੱਚ ਜ਼ੀਰਕਪੁਰ ਅਤੇ ਡੱਬਵਾਲੀ ਵਿੱਚ 2.40 ਕਰੋੜ ਰੁਪਏ ਦੀ ਰੀਅਲ ਅਸਟੇਟ ਵੀ ਸ਼ਾਮਲ ਹੈ।
ਮਾਣ ਵਾਲੀ ਗੱਲ: ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਐਮ.ਪੀ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੰਜਾਬ ਪੁਲਿਸ ਦਾ ਮਕਸਦ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਗੈਰ ਸਮਾਜੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨਾ ਹੈ ਜਿਸ ਦੇ ਵਿੱਚ ਇੱਕ ਉੱਨਤ ਤਕਨੀਕੀ ਨਿਗਰਾਨੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਵਿੱਚ ਕੀਤੀ ਗਈ ਜਾਂਚ, ਗੁੰਝਲਦਾਰ ਅਪਰਾਧਿਕ ਨੈੱਟਵਰਕਾਂ ਨਾਲ ਨਜਿੱਠਣ ਲਈ ANTF ਦੀ ਰਣਨੀਤਕ ਪਹੁੰਚ ਨਾਲ ਇਹ ਵੱਡੀ ਸਫਲਤਾ ਮਿਲੀ ਹੈ।
Share the post "ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਕਰੋੜਾਂ ਦੀ ਡਰੱਗ ਮਨੀ ਸਹਿਤ ਮੁਹਾਲੀ ਦਾ ਡਰੱਗ ਇੰਸਪੈਕਟਰ ਗ੍ਰਿਫਤਾਰ"