ਨਵੀਂ ਦਿੱਲੀ, 13 ਸਤੰਬਰ: ਆਮ ਆਦਮੀ ਪਾਰਟੀ ਲਈ ਅੱਜ ਵੱਡੀ ਰਾਹਤ ਵਾਲੀ ਖਬਰ ਆਈ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਵਿੱਚ ਜਮਾਨਤ ਦੇ ਦਿੱਤੀ ਹੈ ਹੁਣ ਲੰਮੇ ਸਮੇਂ ਤੋਂ ਦਿੱਲੀ ਦੀ ਤਿਹਾੜ ਜੇਲ ਦੇ ਵਿੱਚ ਬੰਦ ਸ਼੍ਰੀ ਕੇਜਰੀਵਾਲ ਅੱਜ ਬਾਅਦ ਦੁਪਹਿਰ ਤੱਕ ਜੇਲ ਤੋਂ ਬਾਹਰ ਆ ਸਕਦੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਤੇ ਸੁਣਵਾਈ ਕਰਦੇ ਹੋਏ ਲੰਘੀ 5 ਸਤੰਬਰ ਨੂੰ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅਬਾਕਾਰੀ ਘੁਟਾਲੇ ਦੇ ਵਿਚ ਈਡੀ ਵੱਲੋਂ ਭਾਈ ਗਿਰਫਤਾਰੀ ਦੇ ਮਾਮਲੇ ਵਿੱਚ ਪਹਿਲਾਂ ਹੀ ਸੁਪਰੀਮ ਕੋਰਟ ਉਹਨਾਂ ਨੂੰ ਜਮਾਨਤ ਦੇ ਚੁੱਕੀ ਹੈ।
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਕਰੋੜਾਂ ਦੀ ਡਰੱਗ ਮਨੀ ਸਹਿਤ ਮੁਹਾਲੀ ਦਾ ਡਰੱਗ ਇੰਸਪੈਕਟਰ ਗ੍ਰਿਫਤਾਰ
ਪ੍ਰੰਤੂ ਉਸ ਤੋਂ ਬਾਅਦ ਸ਼੍ਰੀ ਕੇਜ਼ਰੀਵਾਲ ਨੂੰ ਸੀਬੀਆਈ ਨੇ ਆਪਣੀ ਹਿਰਾਸਤ ਵਿਚ ਲਿਆ ਸੀ, ਜਿਸਤੋਂ ਬਾਅਦ ਉਹ ਤਿਹਾੜ ਜੇਲ੍ਹ ਵਿਚ ਬੰਦ ਚੱਲੇ ਆ ਰਹੇ ਹਨ। ਉਂਝ ਇਸ ਕਥਿਤ ਘੁਟਾਲੇ ਵਿਚ ਹੁਣ ਤੱਕ ਆਮ ਆਦਮੀ ਪਾਰਟੀ ਦੇ ਕਈ ਆਗੂ ਮੁਨੀਸ਼ ਸੁਸੋਦੀਆ, ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਆਦਿ ਨੂੰ ਜਮਾਨਤ ਮਿਲ ਚੁੱਕੀ ਹੈ। ਇਸੇ ਤਰ੍ਹਾਂ ਦੱਖਣ ਦੀ ਆਗੂ ਕੇ.ਕਵਿਤਾ ਵੀ ਰਿਹਾਅ ਹੋ ਚੁੱਕੇ ਹਨ।