ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ

Date:

spot_img

ਚੰਡੀਗੜ੍ਹ, 13 ਸਤੰਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਮੋਦੀ ਸਰਕਾਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ ਮਾਰੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਮੰਤਵ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਦਾ ਪਰਦਾਫਾਸ਼ ਕਰ ਦਿੱਤਾ ਹੈ।

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚਾਈ, ਨਿਆਂ ਅਤੇ ਜਮਹੂਰੀ ਸਿਧਾਂਤਾਂ ਦੀ ਜਿੱਤ ਸਾਬਤ ਹੋਈ ਹੈ।ਫਰਜ਼ੀ ਕੇਸਾਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਪ ਕਰਾਉਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੋਕਾਂ ਲਈ ਜ਼ੋਰਦਾਰ ਫਿਟਕਾਰ ਹੈ, ਜੋ ਬੇਬੁਨਿਆਦ ਦੋਸ਼ ਲਾ ਕੇ ਆਮ ਆਦਮੀ ਪਾਰਟੀ ਦੇ ਸੰਕਲਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਸ. ਭੁੱਲਰ ਨੇ ਕੇਜਰੀਵਾਲ ਅਤੇ ‘ਆਪ’ ਨੂੰ ਇਸ ਸ਼ਾਨਦਾਰ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕਿਸੇ ਤਰ੍ਹਾਂ ਦੇ ਭੈਅ ਜਾਂ ਧਮਕੀਆਂ ਤੋਂ ਨਿਡਰ ਹੋ ਕੇ ਲੋਕਾਂ ਲਈ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...