ਚੰਡੀਗੜ੍ਹ, 14 ਸਤੰਬਰ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ’ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ ਜਾ ਸਕਦਾ। ਕਦੇ ਨਾ ਕਦੇ ਇਹ ਸਾਰਿਆਂ ਦੇ ਸਾਹਮਣੇ ਆ ਹੀ ਜਾਂਦਾ ਹੈ।
ਪਾਣੀ ਨਾਲ ਭਰੇ ਅੰਡਰਬ੍ਰਿਜ ’ਚ ਕਾਰ ਫ਼ਸਣ ਕਾਰਨ ਬੈਂਕ ਮੈਨੇਜ਼ਰ ਤੇ ਕੈਸ਼ੀਅਰ ਦੀ ਹੋਈ ਮੌ+ਤ
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਹਨੇਰੀ ਨੂੰ ਰੋਕਣ, ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਦੇ ਉਦੇਸ਼ ਨਾਲ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲਈ ਵਿਰੋਧੀ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ। ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵੱਖ-ਵੱਖ ਢੰਗਾਂ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ,
ਦੁਖ਼ਦਾਈਕ ਖ਼ਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਹੋਸਟਲ ’ਚ ਕੀਤੀ ਆ.ਤਮ+ਹੱਤਿਆ
ਪਰ ਉਹ ਇਹ ਭੁੱਲ ਗਏ ਕਿ ਆਮ ਆਦਮੀ ਪਾਰਟੀ ਅੰਦੋਲਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ, ਜੋ ਹਮੇਸ਼ਾ ਸੱਚ ਦੀ ਰਾਹ ਤੇ ਹੀ ਚਲਦੀ ਆਈ ਹੈ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੁਣ ਪਾਰਟੀ ਆਗੂਆਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦਾ ਅਸਲ ਚਹਿਰਾ ਲੋਕਾਂ ਨੂੰ ਵਿਖਾਇਆ ਜਾਵੇਗਾ।
Share the post "ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ:ਹਰਚੰਦ ਸਿੰਘ ਬਰਸਟ"