ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਅਪੋਲੋ ਹਸਪਤਾਲ, ਦਿੱਲੀ ਵੱਲੋਂ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਨਰਸਾਂ ਦੀ ਚੋਣ ਕੀਤੀ ਜਾਵੇਗੀ।
ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਮਨਰੇਗਾ ਕਾਮਿਆਂ ‘ਤੇ ਚੜਾਇਆ ਟਰੱਕ,ਚਾਰ ਦੀ ਹੋਈ ਮੌਤ
ਇਨ੍ਹਾਂ ਅਸਾਮੀਆਂ ਲਈ ਯੋਗਤਾ ਜੀ.ਐਨ.ਐਮ. ਜਾਂ ਬੀ.ਐਸ.ਸੀ. ਨਰਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਨਖਾਹ ਫਰੈਸ਼ਰ ਪ੍ਰਾਰਥੀਆਂ ਲਈ 25 ਹਜਾਰ ਰੁਪਏ ਪ੍ਰਤੀ ਮਹੀਨਾ ਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਤਜਰਬੇ ਅਨੁਸਾਰ ਵੱਧ ਤਨਖਾਹ ਦਿੱਤੀ ਜਾਵੇਗੀ। ਨਰਸ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਜਿੰਨ੍ਹਾਂ ਦੀ ਉਮਰ 21 ਤੋਂ 40 ਸਾਲ ਹੈ ਯੋਗ ਹਨ।ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਨਰਸ ਦੀਆਂ ਅਸਾਮੀਆਂ ਲਈ ਚੋਣ ਕੇਵਲ ਦਿੱਲੀ ਅਤੇ ਉਸ ਦੇ ਆਸ-ਪਾਸ ਵਾਲੇ ਖੇਤਰਾਂ ਲਈ ਹੀ ਕੀਤੀ ਜਾਵੇਗੀ।
ਹਲਕਾ ਧਰਮਕੋਟ ‘ਚ ਨਾਮੀ ਆਗੂਆਂ ਨੇ ਕਾਂਗਰਸ ਦਾ ‘ਹੱਥ’ ਛੱਡ ਚੁੱਕਿਆ ‘ਝਾੜੂ’
ਇਨ੍ਹਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਇੰਟਰਵੀਓ ਲਈ 18 ਸਤੰਬਰ 2024 ਨੂੰ ਸਵੇਰੇ 10 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਵਿਖੇ ਪਹੁੰਚ ਸਕਦੇ ਹਨ। ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਬੰਧਕੀ ਸ਼ਾਖਾ ਤੋ ਸ਼੍ਰੀ ਬਲਤੇਜ ਸਿੰਘ ਨੇ ਦੱਸਿਆ ਕਿ ਤਨਖਾਹ ਤੋਂ ਇਲਾਵਾ ਰਿਹਾਇਸ਼, ਮੈਡੀਕਲ, ਐਕਸੀਡੈਂਟਲ ਪੋਲੀਸੀ, ਅਲਾਊਂਸ, ਛੁੱਟੀਆਂ ਅਤੇ ਹੋਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।