ਪਟਿਆਲਾ, 17 ਸਤੰਬਰ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਪਾਰਟੀ ਵਰਕਰਾਂ ਵਲੋਂ ਪੰਜਾਬ ਵਿਚ ਵੱਧ ਰਹੀ ਹਿੰਸਾ ਅਤੇ ਵਿਗੜਦੀ ਕਾਨੂੰਨ ਵਿਵਸਥਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਬ-ਡਵੀਜ਼ਨ ਪੱਧਰ ’ਤੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ। ਰੋਸ ਧਰਨਿਆਂ ਵਿੱਚ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀਆਂ ਨੇ ਹਿੱਸਾ ਲਿਆ।ਮੋਹਿਤ ਮਹਿੰਦਰਾ ਪ੍ਰਧਾਨ ਪੀਵਾਈਸੀ ਨੇ ਪਟਿਆਲਾ ਵਿਖੇ ਯੂਥ ਕਾਂਗਰਸ ਵਰਕਰਾਂ ਦੀ ਅਗਵਾਈ ਕੀਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ।
19 ਸਤੰਬਰ ਨੂੰ ਲੱਗੇਗਾ ਫਿਰੋਜ਼ਪੁਰ ਚ ਰੋਜ਼ਗਾਰ ਮੇਲਾ
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਗੈਂਗਸਟਰਾਂ, ਸਨੈਚਰਾਂ ਅਤੇ ਲੁਟੇਰਿਆਂ ਤੋਂ ਲਗਾਤਾਰ ਖਤਰੇ ਹੇਠ ਰਹਿ ਰਹੇ ਹਨ। ਬਦਮਾਸ਼ ਪੁਲਿਸ ਦੇ ਕਿਸੇ ਡਰ ਤੋਂ ਬਿਨਾਂ ਦਹਿਸ਼ਤ ਫੈਲਾ ਰਹੇ ਹਨ। ਸ੍ਰੀ ਮਹਿੰਦਰਾ ਨੇ ਅੱਗੇ ਕਿਹਾ ਕਿ ਲੋਕ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ ਅਤੇ ਹਾਲ ਹੀ ਵਿੱਚ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਬੰਦੂਕ ਧਾਰੀ ਸ਼ਰਾਰਤੀ ਅਨਸਰ ਦਿਨ ਦੀ ਰੌਸ਼ਨੀ ਵਿੱਚ ਘਰਾਂ ਵਿੱਚ ਦਾਖਲ ਹੋਏ ਅਤੇ ਕਤਲ, ਡਕੈਤੀਆਂ ਅਤੇ ਇੱਥੋਂ ਤੱਕ ਕਿ ਅਗਵਾ ਵਰਗੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦਿੱਤਾ।
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੜਕਾਂ ’ਤੇ ਆਈ ਕਾਂਗਰਸ,ਦਿੱਤਾ ਸਬ ਡਿਵੀਜ਼ਨ ਪੱਧਰੀ ਧਰਨਾ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ’ਆਪ’ ਸਰਕਾਰ ਕਾਨੂੰਨ ਵਿਵਸਥਾ ਦੇ ਮੋਰਚੇ ’ਤੇ ਪੂਰੀ ਤਰ੍ਹਾਂ ਅਸਫਲ ਰਹੀ ਹੈ ਜਦਕਿ ਹੋਰ ਖੇਤਰਾਂ ਵਿਚ ਵੀ ਇਸ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਦੋਸ਼ ਲਾਇਆ ਕਿ ’ਆਪ’ ਸਰਕਾਰ ਗੈਂਗਸਟਰਾਂ ਨੂੰ ਪਨਾਹ ਦੇ ਰਹੀ ਹੈ ਅਤੇ ਇਸ ਦਾ ਸਪਸ਼ਟ ਸਬੂਤ ਖਰੜ ਵਿਖੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਕੀਤੇ ਗਏ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਵਿੱਚ ਵਿਦੇਸ਼ੀ ਧਰਤੀ ਤੋਂ ਸਰਗਰਮ ਗੈਂਗਸਟਰਾਂ ਨੂੰ ਵਾਪਸ ਲਿਆਉਣ ਲਈ ਕੋਈ ਗੰਭੀਰ ਕਦਮ ਨਹੀਂ ਚੁੱਕੇ ਗਏ
Share the post "ਪੰਜਾਬ ਦੇ ਲੋਕ ਗੈਂਗਸਟਰਾਂ, ਸਨੈਚਰਾਂ, ਲੁਟੇਰਿਆਂ ਦੇ ਲਗਾਤਾਰ ਡਰ ਹੇਠ ਰਹਿ ਰਹੇ ਹਨ: ਮੋਹਿਤ ਮਹਿੰਦਰਾ"