WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਸਵੱਛਤਾ ਹੀ ਸੇਵਾ 2024: ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਫ਼ਾਈ ਪ੍ਰਤੀ ਸੰਜੀਦਾ ਹੋਣ ਦਾ ਦਿੱਤਾ ਸੁਨੇਹਾ

ਬਠਿੰਡਾ, 17 ਸਤੰਬਰ : ਸਾਨੂੰ ਆਪਣੇ ਦਫ਼ਤਰ, ਘਰਾਂ ਅੰਦਰ ਅਤੇ ਬਾਹਰ ਸਫਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣਾ ਚਾਹੀਦਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਅੱਜ 17 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਵਿਸ਼ੇਸ਼ ਸਫ਼ਾਈ ਪੰਦਰਵਾੜਾ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਨੂੰ ਸਹੁੰ ਚੁਕਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਫ਼ਾਈ ਪ੍ਰਤੀ ਸੰਜੀਦਾ ਹੋਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਇਹ ਸਵੱਛਤਾ ਹੀ ਸੇਵਾ 2024 ਮੁਹਿੰਮ 17 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਚਲਾਈ ਜਾਵੇਗੀ।

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਜਿਸ ਮੁਹਿੰਮ ਤਹਿਤ ਸ਼ਹਿਰ ਦੀ ਦਿਖ ਨੂੰ ਸੁਧਾਰਨ ਅਤੇ ਸਾਫ-ਸਫਾਈ ਨੂੰ ਲੈ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਹਾਜ਼ਰੀਨ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਆਪੋ-ਆਪਣੇ ਦਫ਼ਤਰਾਂ, ਘਰਾਂ ਅਤੇ ਆਲੇ-ਦੁਆਲੇ ਵਿਖੇ ਵੀ ਸਵੱਛਤਾ ਮੁਹਿੰਮ ਤਹਿਤ ਪੂਰੀ ਤਰ੍ਹਾਂ ਕੰਮ ਕੀਤਾ ਜਾਵੇ।ਇਸ ਮੌਕੇ ਉਨ੍ਹਾਂ ਦੇ ਨਾਲ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਕਸੀਅਨ ਮਨਪ੍ਰੀਤ ਸਿੰਘ ਅਰਸ਼ੀ ਅਤੇ ਐਕਸੀਅਨ ਅਮਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Related posts

ਜੰਮੂ ਕਸ਼ਮੀਰ ‘ਚ ਘੱਟਗਿਣਤੀਆਂ ‘ਤੇ ਹੋਏ ਹਮਲੇ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਨੇ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ

punjabusernewssite

ਪੰਜਾਬ ਦੀ ਤਰੱਕੀ ਤੇ ਅਮਨ-ਸਾਂਤੀ ਲਈ ਕਾਂਗਰਸ ਦੀ ਸਰਕਾਰ ਜਰੂਰੀ: ਚੰਨੀ

punjabusernewssite

ਬਠਿੰਡਾ ’ਚ ਇੱਕ ਰਾਤ ਵਿਚ ਹੋਏ ਦੋ ਕਤਲ, ਪੁਲਿਸ ਵਲੋਂ ਜਾਂਚ ਜਾਰੀ

punjabusernewssite