WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰੂਪਨਗਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਨੰਗਲ, 17 ਸਤੰਬਰ:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ।ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਪੀਣ ਵਾਸਤੇ, ਸਿੰਜਾਈ ਲਈ ਅਤੇ ਇੰਡਸਟਰੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।

ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਆਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਤਲੁਜ ਸਦਨ ਵਿਖੇ ਸਵਾਗਤ ਕੀਤਾ ਗਿਆ।ਇਸ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭਾਖੜਾ ਨੰਗਲ ਡੈਮ ਦਾ ਦੌਰਾ ਕਰਕੇ ਇਸ ਦੇ ਰੱਖ-ਰਖਾਅ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ।

ਅਰਵਿੰਦ ਕੇਜ਼ਰੀਵਾਲ ਨੇ ਦਿੱਤਾ ਅਸਤੀਫ਼ਾ, ਆਤਿਸ਼ੀ ਨਵੇਂ ਮੁੱਖ ਮੰਤਰੀ ਵਜੋਂ ਚੁੱਕੇਗੀ ਸਹੁੰ

ਉਨ੍ਹਾਂ ਬਿਜਲੀ ਉਤਪਾਦਨ, ਪਾਵਰ ਜਨਰੇਸ਼ਨ ਦਾ ਜਾਇਜ਼ਾ ਲਿਆ ਅਤੇ ਅਤਿ ਆਧੁਨਿਕ ਮਿਊਜ਼ੀਅਮ ਵੇਖਿਆ। ਉਨ੍ਹਾਂ ਅਧਿਕਾਰੀਆਂ ਨਾਲ ਬੈਠਕ ਕਰਕੇ ਲੋਂੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਤੋਂ ਡੈਮ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਯਾਦਗਾਰੀ ਪੌਦਾ ਵੀ ਲਗਾਇਆ।ਇਸ ਮੌਕੇ ਬੀ.ਬੀ.ਐਮ.ਬੀ. ਦੇ ਚੀਫ ਇੰਜੀਨੀਅਰ ਸੀ.ਪੀ ਸਿੰਘ, ਡਿਪਟੀ ਚੀਫ ਇੰਜ. ਐਚ.ਐਲ. ਕੰਬੋਜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐਸ.ਡੀ.ਐਮ. ਅਨਮਜੌਤ ਕੌਰ, ਡੀ.ਐਸ.ਪੀ ਮਨਜੀਤ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨਿਅਰ ਹਰਜੋਤ ਸਿੰਘ ਵਾਲੀਆ ਅਤੇ ਪੀ.ਆਰ.ਓ ਸਤਨਾਮ ਸਿੰਘ ਵੀ ਮੌਜੂਦ ਸਨ।

 

Related posts

ਉੱਘੇ ਗਾਇਕ ਸੁਖਵਿੰਦਰ ਸਿੰਘ ਅਤੇ ਸ਼ਾਇਰ ਸੁਰਜੀਤ ਪਾਤਰ ਕੈਬਿਨਟ ਰੈਂਕ ਦੇਣ ਦਾ ਐਲਾਨ

punjabusernewssite

ਮਾਲਵਿੰਦਰ ਕੰਗ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਕੀਤੀ ਮੰਗ

punjabusernewssite

ਭਗਵੰਤ ਮਾਨ ਨੇ ਰੋਪੜ ’ਚ ’ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ’ਚ ਜੁੱਟੀ ਲੋਕਾਂ ਦੀ ਭੀੜ

punjabusernewssite