ਨਵੀਂ ਦਿੱਲੀ, 18 ਸਤੰਬਰ: ਬੀਤੇ ਕੱਲ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਹੁਣ ਆਪਣੀ ਸਰਕਾਰੀ ਰਿਹਾਇਸ਼ ਤੇ ਹੋਰ ਸਹੂਲਤਾਂ ਨੂੰ ਛੱਡ ਦੇਣਗੇ। ਇਹ ਖ਼ੁਲਾਸਾ ਸ਼੍ਰੀ ਕੇਜ਼ਰੀਵਾਲ ਦੇ ਨਜਦੀਕੀ ਸਾਥੀ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਖ਼ੁਦ ਕੀਤਾ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਅਰਵਿੰਦ ਕੇਜ਼ਰੀਵਾਲ ਨੇ ਫੈਸਲਾ ਕੀਤਾ ਹੈ ਕਿ ਉਹ ਇੱਕ ਹਫ਼ਤੇ ’ਚ ਇਕੱਲੀ ਸਰਕਾਰੀ ਹੀ ਖ਼ਾਲੀ ਨਹੀਂ ਕਰਨਗੇ, ਬਲਕਿ ਸਰਕਾਰੀ ਗੱਡੀ ਅਤੇ ਹੋਰ ਤਮਾਮ ਸਹੂਲਤਾਂ ਵੀ ਛੱਡ ਦੇਣਗੇ।
ਬਠਿੰਡਾ ‘ਚ ਗੱਦਿਆਂ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰ ਜਿੰਦਾ ਸੜੇ
ਹਾਲਾਂਕਿ ਸੰਜੇ ਸਿੰਘ ਨੇ ਸ਼੍ਰੀ ਕੇਜ਼ਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਪੂਰੀ ਪਾਰਟੀ ਉਨ੍ਹਾਂ ਦੀ ਸੁਰੱਖਿਆ ਲਈ ਚਿੰਤਤ ਹੈ ਤੇ ਇਸਦੇ ਲਈ ਪਾਰਟੀ ਆਗੂਆਂ ਨੇ ਇਸਦੇ ਲਈ ਦਬਾਅ ਵੀ ਪਾਇਆ ਗਿਆ ਪ੍ਰੰਤੂ ਉਹ ਨਹੀਂ ਮੰਨੇ। ਗੌਰਤਲਬ ਹੈ ਕਿ ਕਥਿਤ ਸਰਾਬ ਘੁਟਾਲੇ ਵਿਚ ਲੰਘੀ 13 ਸਤੰਬਰ ਨੂੰ 117 ਦਿਨਾਂ ਬਾਅਦ ਅਰਵਿੰਦ ਕੇਜ਼ਰੀਵਾਲ ਨੂੰ ਸੁਪਰੀਮ ਕੋਰਟ ਨੇ ਜਮਾਨਤ ਦਿੱਤੀ ਸੀ।
ਜਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਕੇਜ਼ਰੀਵਾਲ ਨੇ ਪਾਰਟੀ ਆਗੂਆਂ ਤੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਸੀ ਕਿ ਉਹ ਹੁਣ ਦਿੱਲੀ ਦੀ ਜਨਤਾ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ। ਉਨ੍ਹਾਂ ਨੇ ਦੋ ਦਿਨਾਂ ਵਿਚ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਤੇ ਬੀਤੇ ਕੱਲ ਉਪ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਇਸ ਦੌਰਾਨ ਪਾਰਟੀ ਦੇ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਮੰਤਰੀ ਆਤਿਸ਼ੀ ਨੂੰ ਨਵਾਂ ਮੁੱਖ ਮੰਤਰੀ ਚੁਣਿਆ ਗਿਆ ਹੈ, ਜੋ ਜਲਦੀ ਹੀ ਸਹੁੰ ਚੁੱਕਣਗੇ।
Share the post "ਅਸਤੀਫ਼ਾ ਦੇਣ ਤੋਂ ਬਾਅਦ ਕੇਜ਼ਰੀਵਾਲ ਹੁਣ ਹਫ਼ਤੇ ’ਚ ਛੱਡਣਗੇ ਸਰਕਾਰੀ ਰਿਹਾਇਸ਼ ਤੇ ਸਹੂਲਤ"