ਚੰਡੀਗੜ੍ਹ, 20 ਸਤੰਬਰ: ਪਿਛਲੇ ਕਈ ਮਹੀਨਿਆਂ ਤੋਂ ਉਡੀਕੀਆਂ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਵਿਗੁਲ ਹੁਣ ਵੱਜ ਚੁੱਕਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਦੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਾਲਾਂਕਿ ਚੋਣ ਪ੍ਰੋਗਰਾਮ ਦਾ ਐਲਾਨ ਹੋਣਾ ਬਾਕੀ ਹੈ ਪ੍ਰੰਤੂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਵਿਚ 20 ਅਕਤੂਬਰ ਤੱਕ ਚੋਣ ਹੋਣਗੀਆਂ। ਸਿਆਸੀ ਗਲਿਆਰਿਆਂ ਦੇ ਵਿਚ ਚੱਲ ਰਹੀ ਚਰਚਾ ਮੁਤਾਬਕ ਸਰਕਾਰ ਇਹ ਚੌਣਾਂ 13 ਅਕਤੂਬਰ ਦਿਨ ਐਤਵਾਰ ਨੂੰ ਕਰਵਾ ਸਕਦੀ ਹੈ ਕਿਉਂਕਿ ਆਮ ਤੌਰ ’ਤੇ ਪੰਜਾਬ ਦੇ ਵਿਚ ਛੁੱਟੀ ਵਾਲੇ ਦਿਨ ਹੀ ਵੋਟਾਂ ਪੈਣ ਦਾ ਦਿਨ ਰੱਖਿਆ ਜਾਂਦਾ ਹੈ।
ਅਦਾਲਤ ਵੱਲੋਂ ਕੰਗਨਾ ਰਣੌਤ ਨੂੰ 5 ਨੂੰ ਪੇਸ਼ ਹੋਣ ਲਈ ਸੰਮਨ ਜਾਰੀ
ਇੱਥੇ ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਾਫ਼ੀ ਮਹੀਨੇ ਪਹਿਲਾਂ ਹੀ ਵਾਰਡਬੰਦੀ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਿਆ ਹੈ। ਇਸਤੋਂ ਇਲਾਵਾ ਸਰਪੰਚੀ ਅਤੇ ਪੰਚਾਇਤ ਮੈਂਬਰਾਂ ਦੇ ਰਾਖਵੇਂਕਰਨ ਦੇ ਕੰਮ ਨੂੰ ਵੀ ਜਲਦੀ ਹੀ ਨੇਪਰੇ ਚਾੜਿਆ ਜਾਵੇਗਾ ਤੇ ਇਸਦੇ ਲਈ ਸਰਕਾਰ ਵੱਲੌਂ ਪਿਛਲੇ ਦਿਨੀਂ ਹੋਏ ਵਿਧਾਨ ਸਭਾ ਸੈਸ਼ਨ ਦੌਰਾਨ ਰਾਖਵੇਂਕਰਨ ਦੀ ਮੌਜੂਦਾ ਪ੍ਰਣਾਲੀ ਨੂੰ ਬਦਲ ਕੇ ਬਲਾਕ ਪੱਧਰ ਨੂੰ ਇਕਾਈ ਮੰਨਿਆ ਹੈ। ਦੂਜੇ ਪਾਸੇ ਇਸ ਵਾਰ ਪੰਜਾਬ ਸਰਕਾਰ ਵੱਲੋਂ ਸਰਪੰਚੀ ਦੇ ਉਮੀਦਵਾਰਾਂ ਲਈ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਉਪਰ ਲੜਣ ’ਤੇ ਵੀ ਰੋਕ ਲਗਾ ਦਿੱਤੀ ਹੈ।