Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

12 Views

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ । ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ।

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ 1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਰਣਾਇਕ ਕਾਰਵਾਈ ਕਰਦਿਆਂ ਖੁਲਾਸਾ ਕੀਤਾ ਕਿ ਡੀਐਸਪੀ (ਏਐਨਟੀਐਫ) ਵਜੋਂ ਤਾਇਨਾਤ ਵਵਿੰਦਰ ਕੁਮਾਰ ਮਹਾਜਨ ਅਤੇ ਉਸਦਾ ਸਾਥੀ ਅਖਿਲ ਜੈ ਸਿੰਘ ਵਾਸੀ ਲਖ਼ਨਊ, ਰਿਸ਼ਵਤਖੋਰੀ ਦੀ ਇੱਕ ਹੈਰਾਨ ਕਰਨ ਵਾਲੀ ਯੋਜਨਾ ਵਿੱਚ ਸ਼ਾਮਲ ਸਨ। ਇਸ ਵੇਲੇ ਡੀਐਸਪੀ ਮਹਾਜਨ 9ਵੀਂ ਬਟਾਲੀਅਨ ਪੀਏਪੀ, ਅੰਮ੍ਰਿਤਸਰ ਵਿੱਚ ਡੀਐਸਪੀ ਵਜੋਂ ਤਾਇਨਾਤ ਹੈ।ਡੀਜੀਪੀ ਨੇ ਕਿਹਾ ਕਿ ਮਈ 2024 ਵਿੱਚ ਮੈਸਰਜ਼ ਸਮੀਲੈਕਸ ਫਾਰਮਾਚੈਮ ਡਰੱਗ ਇੰਡਸਟਰੀਜ਼ ਵਿਖੇ ਸਾਂਝੇ ਨਿਰੀਖਣ ਦੌਰਾਨ, ਏ.ਐਨ.ਟੀ.ਐਫ. ਟੀਮ ਨੂੰ ਐਨਡੀਪੀਐਸ ਐਕਟ ਦੀ ਗੰਭੀਰ ਉਲੰਘਣਾਵਾਂ ਦਾ ਪਤਾ ਲੱਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡੀਐਸਪੀ ਮਹਾਜਨ ਨੇ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਮੈਸਰਜ਼ ਐਸਟਰ ਫਾਰਮਾ ਤੋਂ 45 ਲੱਖ ਰੁਪਏ ਰਿਸ਼ਵਤ ਲਈ ਸੀ।

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਦੋ ਅਹਿਮ ਗਵਾਹਾਂ ਵੱਲੋਂ ਨਿਆਂਇਕ ਅਧਿਕਾਰੀ ਦੇ ਸਾਹਮਣੇ ਸਵੈਇੱਛਤ ਬਿਆਨ ਦਿੱਤੇ ਜਾਣ ਅਤੇ ਵਿੱਤੀ ਤੇ ਤਕਨੀਕੀ ਸਬੂਤਾਂ ਰਾਹੀਂ ਪੁਸ਼ਟੀ ਹੋਣ ਉਪਰੰਤ ਦੋਸ਼ੀ ਡੀਐਸਪੀ ਮਹਾਜਨ ਵੱਲੋਂ ਕੀਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ, ਜਿਸ ਕਾਰਨ ਏਐਨਟੀਐਫ ਨੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ।ਉਨ੍ਹਾਂ ਦੱਸਿਆ ਕਿ ਏ.ਐਨ.ਟੀ.ਐਫ ਦੀ ਟੀਮ ਵੱਲੋਂ ਮੁਲਜ਼ਮ ਡੀਐਸਪੀ ਦੇ ਅੰਮ੍ਰਿਤਸਰ ਸਥਿਤ ਘਰ ’ਤੇ ਛਾਪੇਮਾਰੀ ਕੀਤੀ ਗਈ ,ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਡੀਐਸਪੀ ਫਰਾਰ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਦੱਸਣਯੋਗ ਹੈ ਕਿ ਇਹ ਦਲੇਰਾਨਾ ਕਾਰਵਾਈ ਪੰਜਾਬ ਪੁਲਿਸ ਦੇ ਅਜਿਹੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਦਰਸਾਉਂਦੀ ਹੈ, ਜਿੱਥੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ, ਇਮਾਨਦਾਰੀ ਅਤੇ ਕਾਨੂੰਨ ਸਦਾ ਬਰਕਰਾਰ ਹੈ।

 

 

Related posts

ਰਾਜਪਾਲ ਨੇ ਆਰਥਿਕ ਤੌਰ ‘ਤੇ ਪੱਛੜੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ 20 ਲੱਖ ਰੁਪਏ ਦੇ ਵਜ਼ੀਫੇ ਅਤੇ ਪ੍ਰਸ਼ੰਸਾ ਪੱਤਰ ਵੰਡੇ

punjabusernewssite

ਮਾਨ ਸਰਕਾਰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕਰੇਗੀ:ਚੇਅਰਪਰਸਨ ਰਾਜ ਲਾਲੀ ਗਿੱਲ

punjabusernewssite

ਪੰਜਾਬ ਸਰਕਾਰ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

punjabusernewssite