ਨਵੀਂ ਦਿੱਲੀ, 20 ਸਤੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਦੀ ਖੇਤੀਬਾੜੀ ਸਟੈਂਡਿੰਗ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸੰਸਦ ਦੇ ਦੋਹਾਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਵਿਚ ਕਾਂਗਰਸ ਪਾਰਟੀ ਨੂੰ ਚਾਰ ਮਹੱਤਵਪੂਰਨ ਕਮੇਟੀਆਂ ਦੀ ਚੇਅਰਮੈਨੀ ਦਿੱਤੀ ਗਈ ਹੈ।
ਚੰਨੀ ਦੀ ਨਿਯੁਕਤੀ ਨੇ ਜਿੱਥੇ ਉਨ੍ਹਾਂ ਦੇ ਸਿਆਸੀ ਕੱਦ ਵਿਚ ਹੋਰ ਵਾਧਾ ਕੀਤਾ ਹੈ, ਉਥੇ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਲਈ ਵੀ ਲਾਹੇਵੰਦ ਸਾਬਤ ਹੋ ਸਕਦੇ ਹਨ। ਸ:ਚੰਨੀ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੂੰ ਵਿਦੇਸ਼ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ, ਸੀਨੀਅਰ ਆਗੂ ਦਿਗਵਿਜੈ ਸਿੰਘ ਨੂੰ ਸਿੱਖਿਆ ਬਾਰੇ ਸਟੈਂਡਿੰਗ ਕਮੇਟੀ ਅਤੇ ਸਪਤਗਿਰੀ ਉਲਾਕਾ ਨੂੰ ਪੇਂਡੂ ਵਿਕਾਸ ਬਾਰੇ ਕਮੇਟੀ ਦਾ ਮੁਖੀ ਬਣਾੲਆ ਗਿਆ ਹੈ।
ਪੰਜਾਬ ’ਚ ਵੱਜਿਆ ਪੰਚਾਇਤੀ ਚੌਣਾਂ ਦਾ ਵਿਗਲ, 20 ਤੱਕ ਪੈਣਗੀਆਂ ਵੋਟਾਂ
ਜਿਕਰਯੋਗ ਹੈ ਕਿ ਸੰਸਦ ਦੀਆਂ ਮਹੱਤਵਪੂਰਨ ਕਮੇਟੀਆਂ ਦੀ ਪ੍ਰਧਾਨਗੀ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਕਾਂਗਰਸ ਅਤੇ ਸਰਕਾਰ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਚੱਲ ਰਹੀ ਸੀ। ਜਿਸਤੋਂ ਬਾਅਦ ਇਹ ਫੈਸਲਾ ਹੋਇਆ ਹੈ। ਕਾਂਗਰਸ ਨੂੰ ਰਾਜ ਸਭਾ ਦੀ ਸਿੱਖਿਆ ਸੰਬੰਧੀ ਸਥਾਈ ਕਮੇਟੀ ਦੀ ਪ੍ਰਧਾਨਗੀ ਵੀ ਦਿੱਤੀ ਗਈ ਹੈ। ਅੰਕੜਿਆਂ ਮੁਤਾਬਕ ਲੋਕ ਸਭਾ ਵਿਚ 16 ਅਤੇ ਰਾਜ ਸਭਾ ਤਹਿਤ 8 ਸਟੈਂਡਿੰਗ ਕਮੇਟੀਆਂ ਹਨ। ਇੰਨ੍ਹਾਂ ਕਮੇਟੀਆਂ ਦੇ ਮੈਂਬਰਾਂ ਤੋਂ ਇਲਾਵਾ ਇੱਕ ਪ੍ਰਧਾਨ ਹੁੰਦਾ ਹੈ। ਇਸਤੋਂ ਇਲਾਵਾ ਇੰਨ੍ਹਾਂ ਦਾ ਕਾਰਜਕਾਲ ਇੱਕ ਸਾਲ ਦਾ ਹੁੰਦਾ ਹੈ।
Share the post "Ex CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜਿੰਮੇਵਾਰੀ, ਸੰਸਦ ਦੀ ਖੇਤੀਬਾੜੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਬਣੇ"