ਚੰਡੀਗੜ੍ਹ, 20 ਸਤੰਬਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼ੁੱਕਰਵਾਰ ਤੋਂ ਹਰਿਆਣਾ ਦੇ ਵਿਚ ਚੋਣ ਪ੍ਰਚਾਰ ਕਰਨ ਲਈ ਚੋਣ ਮੈਦਾਨ ਵਿਚ ਕੁੱਦਣਗੇ। ਲੰਘੀ 13 ਸਤੰਬਰ ਨੂੰ ਕਥਿਤ ਸਰਾਬ ਘੁਟਾਲੇ ਵਿਚ ਜਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਹਰਿਆਣਾ ਦੌਰਾ ਹੈ। ਮੂਲ ਰੂਪ ਵਿਚ ਹਰਿਆਣਾ ਨਾਲ ਸਬੰਧਤ ਸ਼੍ਰੀ ਕੇਜਰੀਵਾਲ ਨੇ ਦੋ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਸੀ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਹਰਿਆਣਾ ਦੇ ਵਿਚ ਆਪ ਵੱਲੋਂ ਇਕੱਲਿਆ ਆਪਣੀ ਸਿਆਸੀ ਕਿਸਮਤ ਅਜ਼ਮਾਈ ਜਾ ਰਹੀ ਹੈ, ਹਾਲਾਂਕਿ ਪਹਿਲਾਂ ਕਾਂਗਰਸ ਨਾਲ ਚੋਣ ਗਠਜੋੜ ਦੀਆਂ ਚਰਚਾਵਾਂ ਦਾ ਬਜ਼ਾਰ ਗਰਮ ਰਿਹਾ ਸੀ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਅਰਵਿੰਦ ਕੇਜ਼ਰੀਵਾਲ ਦੇ ਹਰਿਆਣਾ ਦੌਰੇ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸ਼੍ਰੀ ਕੇਜ਼ਰੀਵਾਲ ਦੇ ਚੋਣ ਮੈਦਾਨ ਵਿਚ ਆਉਣ ਨਾਲ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
ਸ਼੍ਰੀ ਪਾਠਕ ਮੁਤਾਬਕ ਆਪ ਸੁਪਰੀਮੋ ਯਮੁਨਾਨਗਰ ਜ਼ਿਲ੍ਹੇ ਦੇ ਜਗਾਧਰੀ ਵਿਧਾਨ ਸਭਾ ਹਲਕੇ ਵਿੱਚ ਵਿਸ਼ਾਲ ਰੋਡ ਸ਼ੋਅ ਕਰਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਤੇ ਇਸਤੋਂ ਬਾਅਦ ਉਹ ਡੱਬਵਾਲੀ, ਰਾਣੀਆਂ, ਭਿਵਾਨੀ, ਮਹਿਮ, ਪੁੰਡਰੀ, ਕਲਾਇਤ, ਰੇਵਾੜੀ, ਦਾਦਰੀ, ਅਸੰਧ, ਬੱਲਭਗੜ੍ਹ ਅਤੇ ਬਾਢੜਾ ਵਿੱਚ ਵੀ ਰਜਾਣਗੇ। ਪ੍ਰਚਾਰ ਕਰਨਗੇ। ਫਿਲਹਾਲ ਉਹ 11 ਜ਼ਿਲਿ੍ਹਆਂ ਵਿੱਚ ਚੋਣ ਪ੍ਰਚਾਰ ਕਰਨਗੇ, ਜਿਥੇ ਉਨ੍ਹਾਂ ਦੇ 13 ਪ੍ਰੋਗਰਾਮ ਹੋਣਗੇ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦਾ ਸ਼ਡਿਊਲ ਮੀਡੀਆ ਨਾਲ ਸਾਂਝਾ ਕੀਤਾ ਹੈ।